ਬਠਿੰਡਾ, 13 ਜੂਨ ,ਬੋਲੇ ਪੰਜਾਬ ਬਿਊਰੋ;
ਰਾਮਪੁਰਾ ਫੂਲ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ 12ਵੀਂ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ, ਵਿਦਿਆਰਥਣ ਘਰ ਜਾਣ ਲਈ ਰੇਲਵੇ ਲਾਈਨ ਪਾਰ ਕਰ ਰਹੀ ਸੀ, ਇਸ ਦੌਰਾਨ ਉਹ ਤੇਜ਼ ਰਫ਼ਤਾਰ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਨੀਲਮ ਕੌਰ ਵਜੋਂ ਹੋਈ ਹੈ, ਜੋ 12ਵੀਂ ਜਮਾਤ ਦੀ ਵਿਦਿਆਰਥਣ ਸੀ। ਉਹ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












