ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖ ਦਿੱਤਾ ਗਿਆ ਹੈ।
ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਰਵਿਦਾਸ ਜੀ ਦੇ 649 ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ‘ਤੇ ਕੀਤਾ ਗਿਆ। ਇਹ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ।
ਕੇਂਦਰ ਸਰਕਾਰ ਅਨੁਸਾਰ, ਇਹ ਫੈਸਲਾ ਮਹਾਨ ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਾਨਵਤਾ, ਬਰਾਬਰੀ ਅਤੇ ਸਤਿਕਾਰ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਨਿਮਾਣੀ ਭੇਟ ਹੈ।












