ਚੰਡੀਗੜ੍ਹ 16 ਜੂਨ ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਪੁਰਾਣੇ ਵਲੰਟੀਅਰ ਭੁਲਿੰਦਰ ਕਲੇਰਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਅਲਵਿਦਾ ਕਹਿ ਕੇ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇਓਐਸਡੀ ਸੁਖਵੀਰ ਸਿੰਘ ਨੇ ਭੁਲਿੰਦਰ ਕਲੇਰਾਂ ਅਤੇ ਉਨ੍ਹਾਂ ਦੇਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਅਤੇ ਵਲੰਟੀਅਰ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕਪੱਖੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਭੁਲਿੰਦਰ ਕਲੇਰਾਂ ਨੇ ਕਿਹਾ ਕਿ ਉਹ ਮੁੜ ਆਮ ਆਦਮੀ ਪਾਰਟੀ ਦੇਪਰਿਵਾਰ ਦਾ ਹਿੱਸਾ ਬਣ ਕੇਖੁਸ਼ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਆਪ ਆਗੂ ਗਗਨ ਜਵੰਧਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।












