ਨਵੀਂ ਦਿੱਲੀ, 17 ਜੂਨ, ਬੋਲੇ ਪੰਜਾਬ ਬਿਊਰੋ;
ਨੀਟ ਯੂਜੀ ਰੀ-ਐਗਜ਼ਾਮ ਤੋਂ ਪਹਿਲਾਂ ਟੈਲੀਗ੍ਰਾਮ ‘ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਗਿਆ ਹੈ। ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ। ਟੈਲੀਗ੍ਰਾਮ ਦਾ ਕਹਿਣਾ ਹੈ ਕਿ ਪਾਬੰਦੀ ਨਾਲ ਲੱਖਾਂ ਯੂਜ਼ਰ ਅਤੇ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ। ਉੱਥੇ ਹੀ ਸਰਕਾਰ ਦਾ ਮੰਨਣਾ ਹੈ ਕਿ ਨੀਟ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਦੱਸਣਯੋਗ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA 21 ਜੂਨ ਨੂੰ ਦੇਸ਼ ਭਰ ਵਿੱਚ NEET UG ਰੀ-ਐਗਜ਼ਾਮ ਕਰਵਾਉਣ ਜਾ ਰਹੀ ਹੈ। ਇਸ ਪ੍ਰੀਖਿਆ ਤੋਂ ਪਹਿਲਾਂ ਕੇਂਦਰ ਸਰਕਾਰ ਨੇ Telegram ‘ਤੇ 22 ਜੂਨ ਤੱਕ ਅਸਥਾਈ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਪ੍ਰੀਖਿਆ ਨਾਲ ਜੁੜੀ ਗੁਪਤ ਜਾਣਕਾਰੀ, ਪ੍ਰਸ਼ਨ ਪੱਤਰ ਜਾਂ ਹੋਰ ਸੰਵੇਦਨਸ਼ੀਲ ਸਮੱਗਰੀ ਦੇ ਲੀਕ ਹੋਣ ਦੀ ਸੰਭਾਵਨਾ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਹਾਲਾਂਕਿ Telegram ਨੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕੰਪਨੀ ਦਾ ਦਾਅਵਾ ਹੈ ਕਿ ਪੂਰੇ ਪਲੇਟਫਾਰਮ ‘ਤੇ ਪਾਬੰਦੀ ਲਗਾਉਣਾ ਲੱਖਾਂ ਯੂਜ਼ਰਾਂ ਨੂੰ ਪ੍ਰਭਾਵਿਤ ਕਰੇਗਾ ਅਤੇ ਇਹ ਕਦਮ ਗੈਰ-ਜ਼ਰੂਰੀ ਹੈ।












