ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪਾਲਣਾ ਕਰਦਿਆਂ ਹੋਇਆ, ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ ਸਦਰ ਕਾਨੂੰਗੋ ਸ਼ਾਖਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਕੁੱਲ 11 ਕਾਨੂੰਗੋਆਂ ਅਤੇ 57 ਪਟਵਾਰੀਆਂ ਦੀਆਂ ਤਾਇਨਾਤੀਆਂ ਵਿੱਚ ਬਦਲਾਅ ਕੀਤਾ ਗਿਆ
ਹੈ। ਇਨ੍ਹਾਂ ਹੁਕਮਾਂ ਮੁਤਾਬਕ ਤਬਾਦਲੇ ਕੀਤੇ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਨਵੇਂ ਤਾਇਨਾਤੀ ਵਾਲੇ ਸਥਾਨਾਂ ‘ਤੇ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

















