ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ ‘ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 20 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ ਰੇਲਵੇ ਟਿਕਟ ਕਾਊਂਟਰ ‘ਤੇ ਤਤਕਾਲ ਟਿਕਟ ਬੁਕਿੰਗ ਦੌਰਾਨ ਕੁਝ ਦਲਾਲਾਂ ਵੱਲੋਂ ਹੰਗਾਮਾ ਕਰਦੇ ਹੋਏ ਇੱਕ ਸਿੱਖ ਸ਼ਰਧਾਲੂ ਦੀ ਪੱਗ ‘ਤੇ ਹੱਥ ਪਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਰੇਲਵੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਅਤੇ ਬਿਹਾਰ ਅਲਪਸੰਖਿਆਕ ਕਮਿਸ਼ਨ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਲੱਖਾ ਅਤੇ ਮਹਾਂਸਚਿਵ ਇੰਦਰਜੀਤ ਸਿੰਘ ਨੇ ਰੇਲਵੇ ਕਾਊਂਟਰ ਦਾ ਦੌਰਾ ਕਰਕੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਟਿਕਟ ਕਾਊਂਟਰ ਦੇ ਨੇੜੇ ਪੁਲਿਸ ਕਰਮਚਾਰੀ ਤਾਇਨਾਤ ਕਰਨ ਦੀ ਮੰਗ ਵੀ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਰੇਲਵੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਟਿਕਟ ਕਾਊਂਟਰ ਨੂੰ ਇਸ ਤਰ੍ਹਾਂ ਚਲਾਇਆ ਜਾਵੇ ਕਿ ਇਸ ਦਾ ਲਾਭ ਕੇਵਲ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਹੀ ਮਿਲ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।