ਡਿਊਟੀ ਦੌਰਾਨ ਕਰੰਟ ਲੱਗਣ ਕਾਰਨ PSPCL ਦੇ ਨਵ-ਨਿਯੁਕਤ ਮੁਲਾਜ਼ਮ ਦੀ ਮੌਤ

ਪੰਜਾਬ

ਮੋਰਿੰਡਾ, 22 ਜੂਨ ,ਬੋਲੇ ਪੰਜਾਬ ਬਿਊਰੋ;


ਮੋਰਿੰਡਾ ਸ਼ਹਿਰ ਦੇ ਨਜ਼ਦੀਕ ਪੈਂਦੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਬਰਮਾਜਰਾ ਗਰਿੱਡ ਵਿਖੇ ਡਿਊਟੀ ਦੌਰਾਨ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਤਾਇਨਾਤ ਇੱਕ ਨਵ-ਨਿਯੁਕਤ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਰੂਪ ਨਗਰ ਜ਼ਿਲ੍ਹੇ ਦੇ ਬਲਾਕ ਨੂਰਪੁਰ ਬੇਦੀ ਦੇ ਅਧੀਨ ਆਉਂਦੇ ਪਿੰਡ ਲਥਾੜੀ ਦਾ ਰਹਿਣ ਵਾਲਾ ਸੀ।
ਜ਼ਿਕਰਯੋਗ ਹੈਕਿ ਹੋਣਹਾਰ ਨੌਜਵਾਨ ਅਰਵਿੰਦਰ ਸਿੰਘ ਨੇ ਅਜੇ ਕੁਝ ਮਹੀਨੇ ਪਹਿਲਾਂ ਹੀ ਬਿਜਲੀ ਬੋਰਡ ਵਿੱਚ ਬਤੌਰ ਮੁਲਾਜ਼ਮ ਸਰਕਾਰੀ ਨੌਕਰੀ ਜੁਆਇਨ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਗਰਿੱਡ ਵਿੱਚ ਬਿਜਲੀ ਸਪਲਾਈ ਸੰਬੰਧੀ ਆਈ ਕਿਸੇ ਸ਼ਿਕਾਇਤ ਤੋਂ ਬਾਅਦ ਅਰਵਿੰਦਰ ਸਿੰਘ ਲਾਈਨ ਵਿੱਚ ਪਏ ਤਕਨੀਕੀ ਨੁਕਸ (ਫਾਲਟ) ਦਾ ਨਿਰੀਖਣ ਕਰਨ ਗਿਆ ਸੀ ਇਸ ਦੌਰਾਨ ਕੰਮ ਕਰਦੇ ਸਮੇਂ ਉਹ ਅਚਾਨਕ ਹਾ ਈ ਵੋਲਟੇਜ ਲਾਈਵ ਕਰੰਟ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਝੁਲਸ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਅਰਵਿੰਦਰ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਕਿ ਉਸ ਦੀ ਹਾਲਤ ਨਾਜ਼ੁਕ ਹੈ। ਪਰ ਜਦੋਂ ਤੱਕ ਪਰਿਵਾਰਕ ਮੈਂਬਰ ਮੋਰਿੰਡਾ ਦੇ ਸਿਵਲ ਹਸਪਤਾਲ ਪਹੁੰਚੇ , ਉਦੋਂ ਤੱਕ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਮੈਡੀਕਲ ਟੀਮ ਅਨੁਸਾਰ, ਨੌਜਵਾਨ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਬਿਜਲੀ ਦੇ ਜ਼ੋਰਦਾਰ ਝਟਕੇ ਕਾਰਨ ਮੌਤ ਹੋ ਚੁੱਕੀ ਸੀ। ਇਸ ਅਚਨਚੇਤ ਹਾਦਸੇ ਕਾਰਨ ਮ੍ਰਿਤਕ ਦੇ ਪਰਿਵਾਰ ‘ਚ ਕੋਹਰਾਮ ਮਚ ਗਿਆ ਹੈਅਤੇ ਪਿੰਡ ਲਥਾੜੀ ਵਿੱਚ ਸੋਗ ਦੀ ਲਹਿਰ ਹੈ। ਦੂਜੇ ਪਾਸੇ, ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨੇ ਇਸ ਦੁਖਦਾਈ ਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਾਦਸੇ ਦੇ ਅਸਲ ਕਾਰਨਾਂ ਅਤੇ ਹਾਲਾਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੂਰੀ ਤਫ਼ਤੀਸ਼ ਤੋਂ ਬਾਅਦ ਹੀ ਸਾਫ਼ ਹੋਵੇਗਾ ਕਿ ਇਹ ਭਾਣਾ ਕਿਸ ਲਾਪਰਵਾਹੀ ਜਾਂ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।