ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖਿਲਾਫ D C Office ਪਟਿਆਲਾ ਅੱਗੇ ਰੋਸ ਪ੍ਰਦਰਸ਼ਨ

ਪੰਜਾਬ

ਪਟਿਆਲਾ 24 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਅਜਾਦ ਜਥੇਬੰਦੀਆਂ ਦੇ ਸੱਦੇ ਤੇ ਸਮੱਚੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਰੈਲੀਆਂ ਕਰਨ ਦੀ ਕੜੀ ਵਜੋਂ ਅੱਜ ਜਿਲਾ ਪਟਿਆਲਾ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਗੁਰਦੀਪ ਸਿੰਘ ਵਾਲੀਆ, ਸੁਖਵਿੰਦਰ ਸਿੰਘ ਸੋਢੀ, ਦਰਸ਼ਨ ਸਿੰਘ ਬੇਲੂ ਮਾਜਰਾ, ਰਾਮ ਚੰਦ ਧਾਮੋਮਾਜਰਾ, ਬਿਕਰਮਦੇਵ ਸਿੰਘ ਅਤੇ ਗੁਰਮੀਤ ਸਿੰਘ ਵਾਲੀਆ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਅੱਗੇ ਰੋਸ ਰੈਲੀ ਅਤੇ ਪ੍ਰਦਰਸ਼ਨ ਕੀਤਾ ਗਿਆ।
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਵਿਰਕ, ਸ੍ਰ. ਪਰਮਜੀਤ ਸਿੰਘ, ਦੀਦਾਰ ਸਿੰਘ, ਸੰਤ ਰਾਮ, ਬਚਿੱਤਰ ਸਿੰਘ, ਨਾਹਰ ਸਿੰਘ, ਜ਼ਸਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਮਨੋਜ਼ ਘਈ, ਸਵਰਨ ਸਿੰਘ ਬੰਗਾ, ਜਸਵੀਰ ਸਿੰਘ ਖੋਖਰ, ਦਲਜੀਤ ਸਿੰਘ ਕੋਹਲੀ, ਭਿੰਦਰ ਸਿੰਘ, ਸੋਹਨ ਸਿੰਘ ਵਿਰਕ, ਇੰਦਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਆਲਮਪੁਰ, ਧਰਮਪਾਲ ਆਦਿ ਬੁਲਾਰਿਆ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਪ ਵਲੋਂ ਚੋਣ ਵੇਲੇ ਕੀਤੇ ਵਾਅਦਿਆਂ ਅਨੁਸਾਰ ਮੰਗਾਂ ਦਾ ਹੱਲ ਨਾ ਕੀਤਾ ਤਾਂ 1 ਜੁਲਾਈ ਤੋਂ 10 ਜੁਲਾਈ ਤੱਕ ਐਮ.ਐਲ.ਏ. ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਤੁਰੰਤ ਦਿੱਤੇ ਜਾਣ, ਕੱਚੇ ਮੁਲਾਜਮ ਬਿਨਾਂ ਸ਼ਰਤ ਪੱਕੇ ਕੀਤੇ ਜਾਣ, 2004 ਤੋਂ ਬਾਅਦ ਭਰਤੀ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਵਿਭਾਗਾਂ ਦਾ ਨਿਜੀਕਰਨ ਪੰਚਾਇਤੀ ਕਰਨਾ ਬੰਦ ਕੀਤਾ ਜਾਵੇ, ਮੁਲਾਜਮਾਂ ਦੇ ਸਕੇਲਾਂ ਸਬੰਧੀ ਮਾਨਯੋਗ ਹਾਈਕੋਰਟ ਵਿੱਚ ਗਲਤ ਰਿਪੋਰਟਾਂ ਦੇਣੀਆਂ ਬੰਦ ਕੀਤੀਆਂ ਜਾਣ, ਖਾਲੀ ਪੋਸਟਾਂ ਤੇ ਰੈਗੂਲਰ ਭਰਤੀ ਕੀਤੀ ਜਾਵੇ, ਬੁਲਾਰਿਆਂ ਨੇ ਦੱਸਿਆ ਕਿ ਜੇਕਰ ਮੰਗਾਂ ਦਾ ਹੱਲ ਕਰਨ ਵਿੱਚ ਆਨਾਕਾਨੀ ਕੀਤੀ ਤਾਂ 17 ਜੁਲਾਈ ਨੂੰ ਮੁਹਾਲੀ ਰੈਲੀ ਕਰਕੇ ਚੰਡੀਗੜ੍ਹ ਵਲ ਮਾਰਚ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਸਮੁੱਚੇ ਕਿਰਤੀ ਵਰਗ ਨੂੰ ਨਾਲ ਲੈ ਕੇ ਪੰਜਾਬ ਨੂੰ ਬੰਦ ਕਰਨ ਵਲ ਵਧਿਆ ਜਾਵੇਗਾ। ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।