ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਦੇ ਮੁੱਲਾਂਪੁਰ ਸਥਿਤ ਫਾਰਮ ਹਾਊਸ ਨੂੰ ਪੰਜਾਬ ਸਰਕਾਰ ਨੇ ਸੀਲ ਕਰ ਦਿੱਤਾ ਹੈ।ਸਰਕਾਰ ਵੱਲੋਂ ਇਹ ਕਾਰਵਾਈ ਵਪਾਰਕ ਵਰਤੋਂ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।ਫਾਰਮ ਹਾਊਸ ਸੀਲ ਕਰਨ ਦੀ ਕਾਰਵਾਈ ਤੋਂ ਬਾਅਦ ਬਬਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਇਲਜ਼ਾਮ ਲਾਇਆ ਹੈ ਕਿ ਉਸ ‘ਤੇ ਦਬਾਅ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਈ ਆਗੂ ਉਨ੍ਹਾਂ ਨੂੰ ਮਿਲਣ ਲਈ ਆਏ ਸਨ।ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਦੋਵੇਂ ਭਾਜਪਾ ਛੱਡ ਕੇ ‘ਆਪ’ ਪਾਰਟੀ ‘ਚ ਸ਼ਾਮਲ ਹੋ ਜਾਣ। ਪਰ ਉਹਨਾਂ ਨੇ ਇਨਕਾਰ ਕਰ ਦਿੱਤਾ।ਬਬਲਾ ਨੇ ਕਿਹਾ ਕਿ ਮੇਰੇ ‘ਤੇ ਦਬਾਅ ਬਣਾਉਣ ਲਈ ਮੇਰਾ ਫਾਰਮ ਹਾਊਸ ਸੀਲ ਕਰ ਦਿੱਤਾ ਗਿਆ।















