ਤਖਤ ਹਜ਼ੂਰ ਸਾਹਿਬ ਬੋਰਡ ਐਕਟ ‘ਚ ਸੋਧਾਂ ਖ਼ਿਲਾਫ਼ ਵਧਿਆ ਪੰਥ ਅੰਦਰ ਰੋਸ, ‘ਅੱਜ ਹਜ਼ੂਰ ਸਾਹਿਬ, ਕੱਲ੍ਹ ਕਿਸ ਦੀ ਵਾਰੀ.?: ਬੀਬੀ ਰਣਜੀਤ ਕੌਰ

ਨੈਸ਼ਨਲ ਪੰਜਾਬ

ਨਵੀਂ ਦਿੱਲੀ 26 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 1956 ਵਿੱਚ ਸੰਭਾਵਿਤ ਸੋਧਾਂ ਨੂੰ ਲੈ ਕੇ ਸਿੱਖ ਪੰਥ ਵਿੱਚ ਵੱਡਾ ਰੋਸ ਪੈਦਾ ਹੋ ਗਿਆ ਹੈ। ਇਸ ਮਾਮਲੇ ’ਤੇ ਦਿੱਲੀ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਦੀਆਂ ਤੋਂ ਚੱਲਦੀ ਆ ਰਹੀ ਤਖ਼ਤਾਂ ਦੀ ਮਰਯਾਦਾ, ਰਵਾਇਤਾਂ ਅਤੇ ਧਾਰਮਿਕ ਖੁਦਮੁਖਤਿਆਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਕਦੇ ਵੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ “ਤਖ਼ਤਾਂ ਦੀ ਆਜ਼ਾਦੀ, ਪੰਥ ਦੀ ਜ਼ਿੰਮੇਵਾਰੀ” ਹੈ ਅਤੇ ਜੇਕਰ ਤਖਤ ਸ਼੍ਰੀ ਹਜ਼ੂਰ ਸਾਹਿਬ ਵਰਗੇ ਮਹਾਨ ਤਖ਼ਤ ਦੇ ਪ੍ਰਬੰਧ ’ਤੇ ਬਾਹਰੀ ਦਖ਼ਲ ਦਾ ਰਾਹ ਖੋਲ੍ਹਿਆ ਗਿਆ ਤਾਂ ਇਹ ਪੰਥਕ ਅਧਿਕਾਰਾਂ ਅਤੇ ਸਿੱਖ ਭਾਵਨਾਵਾਂ ’ਤੇ ਸਿੱਧਾ ਹਮਲਾ ਮੰਨਿਆ ਜਾਵੇਗਾ। ਬੀਬੀ ਰਣਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ “ਅੱਜ ਹਜ਼ੂਰ ਸਾਹਿਬ… ਕੱਲ੍ਹ ਕਿਸ ਦੀ ਵਾਰੀ?” ਉਨ੍ਹਾਂ ਕਿਹਾ ਕਿ ਪੰਥ ਦੇ ਫ਼ੈਸਲੇ ਪੰਥ ਦੇ ਹੱਥ ਰਹਿਣੇ ਚਾਹੀਦੇ ਹਨ ਅਤੇ ਧਾਰਮਿਕ ਅਦਾਰਿਆਂ ’ਤੇ ਕਿਸੇ ਵੀ ਸਿਆਸੀ ਜਾਂ ਬਾਹਰੀ ਕਬਜ਼ੇ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਦੇ ਘਰ ਦਾ ਪ੍ਰਬੰਧ ਗੁਰੂ ਦੇ ਸਿੱਖਾਂ ਕੋਲ ਹੀ ਰਹੇ ਅਤੇ ਤਖਤ ਸ਼੍ਰੀ ਹਜ਼ੂਰ ਸਾਹਿਬ ਦੀ ਮਰਯਾਦਾ, ਪਰੰਪਰਾ ਅਤੇ ਖੁਦਮੁਖਤਿਆਰੀ ਨਾਲ ਖੇਡਣ ਦੀ ਹਰ ਕੋਸ਼ਿਸ਼ ਦਾ ਪੰਥਕ ਪੱਧਰ ’ਤੇ ਡਟ ਕੇ ਵਿਰੋਧ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।