ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ

ਪੰਜਾਬ

ਮੋਹਾਲੀ ਹਲਕੇ ਚ 80 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਸਰਬਜੀਤ ਸਿੰਘ ਸਮਾਣਾ

ਮੋਹਾਲੀ 27 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਰੋਜ਼ਾਨਾ ਹੀ ਪੰਜਾਬ ਭਰ ਵਿੱਚ ਵੱਡੀ ਗਿਣਤੀ ਦੇ ਵਿੱਚ ਅਲੱਗ- ਅਲੱਗ ਪਾਰਟੀਆਂ ਨੂੰ ਨੇਤਾ ਲੋਕ ਵੇਦਾਵਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਇਹ ਗੱਲ ਅੱਜ ਮੇਅਰ ਮੋਹਾਲੀ ਕਾਰਪੋਰੇਸ਼ਨ- ਸਰਬਜੀਤ ਸਿੰਘ ਸਮਾਣਾ ਨੇ ਸੈਕਟਰ- 79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਕਹੀ, ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ 80 ਪਰਿਵਾਰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਅਤੇ ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੁਆਰਾ ਕੀਤੇ ਗਏ ਕੰਮਾਂ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਅਤੇ ਇਹ ਸਭ ਕੁਝ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਮਸਲਿਆਂ ਨੂੰ ਸਮਾਂ ਰਹਿੰਦਿਆਂ ਜਿੱਥੇ ਹੱਲ ਕੀਤਾ ਜਾ ਰਿਹਾ ਹੈ, ਉੱਥੇ ਵੱਖ-ਵੱਖ ਤਬਕੇ, ਵਰਗ ਅਤੇ ਭਾਈਚਾਰੇ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਦੇ ਆ ਰਹੇ ਮਸਲਿਆਂ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੈਨੂੰ 35 ਵਰਿਆਂ ਦੇ ਇੱਕ ਨੌਜਵਾਨ ਨੂੰ ਬਤੌਰ ਮੇਅਰ ਮੋਹਾਲੀ ਕਾਰਪੋਰੇਸ਼ਨ ਦੀ ਅਹਿਮ ਅਤੇ ਵੱਡੀ ਜਿੰਮੇਵਾਰੀ ਸੌਂਪੀ ਹੈ ਅਤੇ ਮੇਰਾ ਵੀ ਇਹ ਫਰਜ਼ ਬਣਦਾ ਹੈ ਕਿ ਮੈਂ ਮੋਹਾਲੀ ਸ਼ਹਿਰ ਨੂੰ ਖੂਬਸੂਰਤ ਬਣਾਉਣ ਦੇ ਲਈ ਦਿਨ -ਰਾਤ ਕੰਮ ਕਰਾਂ ਅਤੇ ਅਤੇ ਮੈਂ ਆਪ ਸਭ ਨੂੰ ਇਹ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਸਭ ਮੋਹਾਲੀ ਸ਼ਹਿਰ ਵਿੱਚ ਵਿਕਾਸ ਪੱਖੋਂ ਅਤੇ ਮੋਹਾਲੀ ਸ਼ਹਿਰ ਦੀ ਖੂਬਸੂਰਤੀ ਦੀਆਂ ਪੱਖੋਂ ਵੱਡਾ ਬਦਲਾ ਵੇਖਣਗੇ, ਅਤੇ ਜਲਦੀ ਹੀ ਮੋਹਾਲੀ ਕੂੜਾ ਰਹਿਤ ਸ਼ਹਿਰ ਹੋਵੇਗਾ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹ ਰੋਜ਼ਾਨਾ ਸਵੇਰ ਤੋਂ ਹੀ ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸ਼ੁਰੂ ਕੀਤੇ ਗਏ ਕੰਮਾਂ ਨੂੰ ਸਮਾਂ ਵੱਧ ਸਮੇਂ ਵਿੱਚ ਹੀ ਪੂਰਾ ਕੀਤਾ ਜਾਵੇਗਾ। ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਮੋਹਾਲੀ ਕਾਰਪੋਰੇਸ਼ਨ ਦੇ ਸਬੰਧਤ ਅਧਿਕਾਰੀਆਂ ਨੂੰ ਜਵਾਬ ਦੇ ਬਣਾਇਆ ਜਾਵੇਗਾ, ਇਸ ਮੌਕੇ ਤੇ ਅਮ ਸਾਹਿਬ ਕਲੋਨੀ ਫੇਜ਼ 11 ਤੋਂ ਗੌਰੀ ਬਲਾਕ ਪ੍ਰਧਾਨ ਅਤੇ ਵਰਿੰਦਰ ਦੀ ਅਗਵਾਈ ਹੇਠ ਇਹਨਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।