ਨਹੀਂ ਬਚਾਇਆ ਜਾ ਸਕਿਆ ਬੋਰਵੈੱਲ ‘ਚ ਡਿੱਗੇ ਨਿਰਵੈਰ ਨੂੰ

ਚੰਡੀਗੜ੍ਹ ਨੈਸ਼ਨਲ

ਚੰਡੀਗੜ੍ਹ, 1 ਜੁਲਾਈ, ਬੋਲੇ ਪੰਜਾਬ ਬਿਊਰੋ :

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਵਾਲੇ ਚਾਰ ਸਾਲਾ ਨਿਰਵੈਰ ਨੂੰ ਬਚਾਇਆ ਨਹੀਂ ਜਾ ਸਕਿਆ। ਲਗਭਗ 21 ਘੰਟੇ ਚੱਲੇ ਬਚਾਅ ਕਾਰਜ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ 3:30 ਵਜੇ ਦੇ ਕਰੀਬ ਉਸਦੀ ਲਾਸ਼ ਬੋਰਵੈੱਲ ਵਿੱਚੋਂ ਕੱਢੀ ਗਈ। ਫੌਜ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਨੇ ਉਸਨੂੰ ਜ਼ਿੰਦਾ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਬੱਚੇ ਦੀ ਜਾਨ ਨਹੀਂ ਬਚਾਈ ਜਾ ਸਕੀ।

ਨਿਰਵੈਰ ਦੀ ਲਾਸ਼ ਨੂੰ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।