ਵਿਧਾਇਕ ਕੁਲਵੰਤ ਸਿੰਘ ਦੀ ਦੇਖ- ਰੇਖ ਹੇਠ ਮੋਹਾਲੀ ਤੋਂ 2 ਬੱਸਾਂ ਰਵਾਨਾ

ਪੰਜਾਬ

ਮੇਅਰ ਸਰਬਜੀਤ ਸਿੰਘ ਸਮਾਣਾ ਨੇ 68ਵੀਂ ਅਤੇ 69ਵੀਂ ਬੱਸ ਨੂੰ ਦਿੱਤੀ ਹਰੀ ਝੰਡੀ


ਮੋਹਾਲੀ 2 ਜੁਲਾਈ ,ਬੋਲੇ ਪੰਜਾਬ ਬਿਊਰੋ;

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਦੇ ਹੇਠ 2 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ, ਇਹਨਾਂ 2ਵੇਂ ਬੱਸਾਂ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਉਚੇਚੇ ਤੌਰ ਤੇ ਹਾਜ਼ਰ ਰਹੇ, 2ਵੇਂ ਬੱਸਾਂ ਨੂੰ ਹਰੀ ਝੜੀ ਝੰਡੀ ਦੇਣ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ -ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਯਤਨਾ ਸਦਕਾ ਅੱਜ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਦੇ ਲਈ ਸੰਗਤ ਦੇ ਰੂਪ ਵਿੱਚ ਜਾ ਰਹੇ ਹਨ, ਅਤੇ ਅਜਿਹਾ ਕਿਸੇ ਵੀ ਸਰਕਾਰ ਨੇ ਹਾਲੇ ਤੱਕ ਸੀਨੀਅਰ ਸਿਟੀਜਨ ਦੇ ਲਈ ਨਹੀਂ ਕੀਤਾ, ਸ੍ਰੀ ਸਮਾਣਾ ਨੇ ਕਿਹਾ ਕਿ ਸੀਨੀਅਰ ਸਿਟੀਜਨ ਦੇ ਵੱਲੋਂ ਬਾਰ-ਬਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਜਿਨਾਂ ਨੇ ਨਿਜੀ ਦਿਲਚਸਪੀ ਲੈ ਕੇ ਸੀਨੀਅਰ ਸਿਟੀਜਨ ਦੀ ਭਾਵਨਾਵਾਂ ਦੀ ਕਦਰ ਕਰਦੇ ਹੋਏ ਉਹਨਾਂ ਨੂੰ ਇਸ ਅਹਿਮ ਯਾਤਰਾ ਤੇ ਭੇਜਣ ਦਾ ਕਦਮ ਚੁੱਕਿਆ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਅੱਜ 68ਵੀਂ ਬੱਸ ਪਿੰਡ ਦੁਰਾਲੀ ਤੋਂ ਕਰਮਜੀਤ ਸਿੰਘ ਹੋਰਾਂ ਦੀ ਅਗਵਾਈ ਹੇਠ ਜਦਕਿ 69ਵੀਂ ਬੱਸ ਸੈਕਟਰ -79 ਗੁਰਪ੍ਰੀਤ ਸਿੰਘ ਬੈਂਸ -ਪ੍ਰਧਾਨ ਯੂਥ ਵਿੰਗ -ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ ਦੀ ਅਗਵਾਈ ਹੇਠ ਰਵਾਨਾ ਕੀਤੀਆਂ ਗਈਆਂ ਹਨ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੁਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਵੱਲੋਂ ਹਲਕੇ ਭਰ ਵਿੱਚ ਤੀਰਥ ਯਾਤਰਾ ਨਾਲ ਸੰਬੰਧਿਤ ਸ਼ਰਧਾਲੂਆਂ ਨਾਲ ਤਾਲਮੇਲ ਕਰਕੇ ਵੱਡੇ ਪੱਧਰ ਤੇ ਰਜਿਸਟਰੇਸ਼ਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਫੂਲਰਾਜ ਸਿੰਘ ਹੋਰਾਂ ਦੀ ਤਰਫੋਂ ਰੋਜ਼ਾਨਾ ਇਸ ਅਹਿਮ ਕੰਮ ਦੀ ਵਿਸਥਾਰਤ ਰਿਪੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਸੌਂਪੀ ਜਾਂਦੀ ਹੈ, ਉਹਨਾਂ ਕਿਹਾ ਕਿ ਅੱਜ ਦੋਵੇਂ ਬੱਸਾਂ ਰਵਾਨਾ ਕਰਨ ਦੇ ਦੌਰਾਨ ਸੀਨੀਅਰ ਸਿਟੀਜਨ ਨਾਲ ਰੂਬਰੂ ਹੋ ਕੇ ਅਤੇ ਉਹਨਾਂ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ਅਤੇ ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਅਥਾਹ ਸ਼ਰਧਾ ਅਤੇ ਆਸਥਾ ਵੇਖਣ ਨੂੰ ਮਿਲੀ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਂ ਇਸ ਅਹਿਮ ਪਵਿੱਤਰ ਕਾਰਜ ਦਾ ਹਿੱਸਾ ਬਣ ਸਕਿਆ ਹਾਂ, ਇਸ ਮੌਕੇ ਤੇ ਸਟੇਟ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ ਬੈਂਸ – ਪ੍ਰਧਾਨ ਜ਼ਿਲ੍ਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ,
ਭੁਪਿੰਦਰ ਸਿੰਘ ਜੋਹਲ,ਜਗਪਾਲ ਸਿੰਘ,ਬਲਵਿੰਦਰ ਸਿੰਘ,ਜਸਪ੍ਰੀਤ ਸਿੰਘ,ਜਸਵਿੰਦਰ ਸਿੰਘ,ਜਤਿੰਦਰ ਕਟਿਆਰ,ਸੁਖਦੇਵ ਸਿੰਘ,ਮਹਿਰ ਸਿੰਘ,ਜਸਬੀਰ ਸਿੰਘ,ਕੁਲਵਿੰਦਰ ਕੌਰ,ਸੰਤੋਸ਼ ਕੁਮਾਰੀ,ਹਰਦੀਪ ਕੌਰ,ਅਮਰਜੀਤ ਕੌਰ, ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।