ਫੀਲਡ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਦਫਤਰ ਮਾਨਸਾ ਅੱਗੇ ਰੋਸ ਰੈਲੀ ਕਰਕੇ ਸਰਕਾਰ ਨੂੰ ਭੇਜਿਆ ਮੰਗ ਪੱਤਰ

ਪੰਜਾਬ

21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਮਾਨਸਾ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ

ਮਾਨਸਾ 2 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜੋਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਅਲੀਸੇਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 2 ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕਾਰਨ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ 2 ਰਾਹੀ ਖਜ਼ਾਨਾ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਰੈਲੀ ਨੂੰ ਸੰਬੋਧਨ ਕਰਦੇ ਬੁਲਾਰੇ ਸਾਥੀਆਂ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਵੱਲੋਂ ਜਥੇਬੰਦੀ ਨਾਲ ਮੀਟਿੰਗਾਂ ਦੇ ਸਮੇਂ ਦੇ ਕੇ ਅਜੇ ਤੀਕ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਸੂਬਾ ਕਮੇਟੀ ਦੇ ਲਏ ਫੈਸਲੇ ਮੁਤਾਬਿਕ ਲੜੀਵਾਰ ਵੱਖ-ਵੱਖ ਮੰਡਲ ਦਫਤਰਾਂ ਰਾਹੀਂ ਵਿੱਤ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਜਾ ਰਹੇ ਹਨ ਉਪਰੰਤ ਮਿਤੀ 21-7- 2026 ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਦਿੜਬਾ ਵਿੱਚ ਰੋਸ਼ ਮਾਰਚ ਕੀਤਾ ਜਾਵੇਗਾ। ਆਗੂ ਸਾਥੀਆ ਨੇ ਅੱਗੇ ਚੱਲ ਕੇ ਦੱਸਿਆ ਕਿ ਪੰਜਾਬ ਸਰਕਾਰ 2022 ਦੀਆਂ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕਰਕੇ ਆਈ ਸੀ ਉਹਨਾਂ ਤੋਂ ਭੱਜ ਰਹੀ ਹੈ ਆਗੂ ਸਾਥੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ। ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਹਜ਼ਾਰਾਂ ਖਾਲੀ ਪਈਆਂ ਅਸਾਮੀਆਂ ਤੇ ਪੱਕੀ ਭਰਤੀ ਕੀਤੀ ਜਾਵੇ ਵੱਖ ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਆਉਟਸੋਰਸ ਕਾਮੇ ਪੱਕੇ ਕੀਤੇ ਜਾਣ ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਹੈਂਡ ਓਵਰ ਕਰਨੀਆਂ ਬੰਦ ਕੀਤੀਆਂ ਜਾਣ ਸਿੰਚਾਈ ਵਿਭਾਗ ਵਿੱਚ ਪੋਸਟਾਂ ਤੇ ਕੱਟ ਲਾਉਣਾ ਬੰਦ ਕੀਤਾ ਜਾਵੇ ਅਤੇ ਪਿਛਲੇ ਸਮੇਂ ਤੋਂ ਕੱਟੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਸੇਵਾ ਮੁਕਤੀ ਤੋਂ ਬਾਅਦ ਕਰਮਚਾਰੀਆਂ ਦੇ ਬਕਾਏ ਬੜੀ ਦੇਰੀ ਨਾਲ ਜਾਰੀ ਕੀਤੇ ਜਾਂਦੇ ਹਨ ਸਮੇਂ ਸਿਰ ਜਾਰੀ ਕਰਨ ਦਾ ਪ੍ਰਬੰਧ ਕੀਤਾ ਜਾਵੇ ਜਿੰਨਾ ਸਮਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਬਣਾਈ ਜਾਣੀ ਹੈ ਉਨਾਂ ਸਮਾਂ ਘੱਟੋ ਘੱਟ 30 ਹਜ਼ਾਰ ਮਹੀਨਾ ਤਨਖਾਹ ਕੱਚੇ ਮੁਲਾਜ਼ਮਾਂ ਨੂੰ ਦਿੱਤੀ ਜਾਵੇ। ਮਿਰਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਮੇਂ ਬੇਤੁਕੇ ਇਤਰਾਜ ਲਾਉਣੇ ਬੰਦ ਕੀਤੇ ਜਾਣ ਮੁਲਾਜ਼ਮਾਂ ਦਾ ਰਹਿੰਦਾ 18% ਡੀਏ ਸਰਕਾਰ ਜਲਦ ਜਾਰੀ ਕਰੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਸਮੇਂ ਸਿਰ ਨਾ ਕੀਤਾ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਰੋਸ ਰੈਲੀ ਨੂੰ ਸਾਥੀਆਂ ਅਮਰ ਸਿੰਘ ਮੋਹਿਲ, ਸਿੰਦਰਪਾਲ ਸਿੰਘ, ਹਰਬੰਸ ਸਿੰਘ, ਬਲਰਾਜ ਬੁਢਲਾਡਾ, ਮਨਪ੍ਰੀਤ ਸਿੰਘ,ਸੋਨੀ ਸਿੰਘ, ਗੁਰਨਾਇਬ ਸਿੰਘ ਅਤਲਾ,ਦੀਪ ਸਿੰਘ, ਗੁਰਜੰਟ ਸਿੰਘ,ਜਨਕ ਸਿੰਘ ਫਤਿਹਪੁਰ, ਬਲਜੀਤ ਸਿੰਘ, ਮਹਿੰਦਰ ਸਿੰਘ,ਸੁਭਾਸ ਚੰਦ, ਆਦਿ ਆਗੂਆਂ ਨੇ ਸੰਬੋਧਨ ਕੀਤਾ। ਅਖੀਰ ਵਿੱਚ ਸੂਬਾ ਆਗੂ ਦਰਸ਼ਨ ਸਿੰਘ ਨੰਗਲ ਨੇ ਦੱਸਿਆ ਕਿ ਮਿਤੀ 21 ਜੁਲਾਈ 2026 ਨੂੰ ਖਜ਼ਾਨਾ ਮੰਤਰੀ ਪੰਜਾਬ ਸਰਕਾਰ ਦੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਪੀ ਡਬਲਯੂ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੋਸ ਰੈਲੀ ਵਿੱਚ ਜ਼ਿਲ੍ਹਾ ਮਾਨਸਾ ਤੋਂ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਜਾਵੇਗੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।