ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਾਂਗਰਸ ਦੀ ਅੰਦਰੂਨੀ ਫੁੱਟ‘ਤੇ ਚੁਟਕੀ ਲਈ ਹੈ। ਢਿੱਲੋਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ (BJP) ਵਿੱਚ ਆਉਂਦੇ ਹਨ, ਤਾਂ ਉਹ ਉਨ੍ਹਾਂ ਦਾ ਨਿੱਘਾ ਸਵਾਗਤ ਕਰਨਗੇ। ਉਨ੍ਹਾਂ ਦਾਅਵਾ ਕਰਦਿਆਂ ਕਿਹਾ, “ਭਾਜਪਾ ਵਿੱਚ ਜਿਹੜਾ ਵੀ ਆਵੇਗਾ, ਉਹ ਰਾਜ਼ੀ ਹੋ ਜਾਵੇਗਾ।”
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਅਹੁਦੇਦਾਰਾਂ ਦੀ ਸੂਚੀ ਦੇ ਕੀਤੇ ਗਏ ਐਲਾਨ ਤੋਂ ਬਾਅਦ ਪਾਰਟੀ ਦੇ ਅੰਦਰ ਜ਼ਬਰਦਸਤ ਕਾਟੋ-ਕਲੇਸ਼ ਚੱਲ ਰਿਹਾ ਹੈ। ਇਸੇ ਬਗਾਵਤੀ ਸੁਰਾਂ ਦੇ ਚਲਦਿਆਂ ਅੱਜ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਵਿਖੇ ਇੱਕ ਬਹੁਤ ਵੱਡੀ ਸ਼ਕਤੀ ਪ੍ਰਦਰਸ਼ਨ ਵਾਲੀ ਮੀਟਿੰਗ ਸੱਦੀ ਗਈ ਹੈ।ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਕਰੀਬ 50 ਤੋਂ ਵੱਧ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਸ਼ਾਮਲ ਹੋਣ ਲਈ ਪਹੁੰਚੇ ਹੁੰ ਹੋਏ ਹਨ। ਚੰਨੀ ਦੇ ਇਸ ਵੱਡੇ ਇਕੱਠ ਦੇ ਦਰਮਿਆਨ ਹੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਅੰਦਰੂਨੀ ਖਿੱਚੋਤਾਣ ਅਤੇ ਕਲੇਸ਼ ਕਾਰਨ ਪੰਜਾਬ ਕਾਂਗਰਸ ਦਾ ਆਮ ਵਰਕਰ ਬਹੁਤ ਜ਼ਿਆਦਾ ਨਿਰਾਸ਼
ਨਜ਼ਰ ਆ ਰਿਹਾ ਹੈ। ਪਾਰਟੀ ਦਾ ਕੋਈ ਭਵਿੱਖ ਨਜ਼ਰ ਨਹੀਂ ਆ ਰਿਹਾ।ਇਸ ਦੇਨਾਲ ਹੀ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1000-1500
ਰੁਪਏਰੁ ਦੇ ਵਾਅਦਿਆਂ ਅਤੇ ਨੀਤੀਆਂ ‘ਤੇ ਕਰਾਰਾ ਪ੍ਰਤੀਕਰਮ ਦਿੰਦਿਆਂ ਸੂਬਾ ਸਰਕਾਰ ਨੂੰ ਹਰ ਫਰੰਟ ‘ਤੇ ਨਾਕਾਮ ਦੱਸਿਆ।












