ਚੰਡੀਗੜ੍ਹ, 5 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ, ਪਰ ਅਜੇ ਤੱਕ ਜਿੰਨੀ ਉਮੀਦ ਹੀ ਉਨ੍ਹਾਂ ਮੀਂਹ ਨਹੀਂ ਪਿਆ ਹੈ। ਜਿਸ ਕਾਰਨ ਕਈ ਇਲਾਕਿਆਂ ‘ਚ ਲੋਕ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਨੁਸਾਰ 7 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ ਸ਼ੁੱਕਰਵਾਰ ਨੂੰ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਬਾਕੀ ਪੰਜਾਬ ਵਿੱਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਰਹਿਣਗੇ।
ਭਾਰਤ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਦੇ ਅਨੁਸਾਰ, ਅਗਲੇ ਚਾਰ ਦਿਨਾਂ ਤੱਕ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਉਮੀਦ ਹੈ। ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਦਾ ਇਹ ਦੌਰ ਹੁੰਮਸ ਅਤੇ ਗਰਮੀ ਤੋਂ ਰਾਹਤ ਪ੍ਰਦਾਨ ਕਰੇਗਾ।
ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਅੱਜ ਐਤਵਾਰ (5 ਜੁਲਾਈ) ਨੂੰ ਸੂਬੇ ਦੇ 12 ਜ਼ਿਲ੍ਹਿਆਂ ਲਈ ਮੀਂਹ ਅਤੇ ਗਰਜ ਨਾਲ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।











