ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 17 ਜੁਲਾਈ ਦੀ ਰੈਲੀ ਸਬੰਧੀ ਮੀਟਿੰਗ

ਪੰਜਾਬ

ਸ਼੍ਰੀ ਮੁਕਤਸਰ ਸਾਹਿਬ 5 ਜੁਲਾਈ ,ਬੋਲੇ ਪੰਜਾਬ ਬਿਊਰੋ;

ਡੈਮੋਕ੍ਰੈਟਿਕ ਟੀਚਰਜ਼ ਫਰੰਟ ਸ਼੍ਰੀ ਮੁਕਤਸਰ ਸਾਹਿਬ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਵੱਲੋਂ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੀਤੇ ਫੈਸਲੇ

  1. ਜ਼ਿਲ੍ਹਾ ਪੱਧਰ ‘ਤੇ ਸਾਂਝੇ ਫਰੰਟ ਵੱਲੋਂ 7 ਜੁਲਾਈ ਨੂੰ ਹਲਕਾ ਮੁਕਤਸਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ
  2. 2.- 11 ਜੁਲਾਈ ਨੂੰ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਪੱਤਰ ਸੌਂਪਣ ਦੇ ਉਲੀਕੇ ਗਏ ਐਕਸ਼ਨ ਨੂੰ ਵਧ ਚੜ੍ਹ ਕੇ ਲਾਗੂ ਕੀਤਾ ਜਾਵੇਗਾ।
  3. 17 ਜੁਲਾਈ ਨੂੰ ਮੋਹਾਲੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
  4. ਟੀ ਈ ਟੀ ਖਿਲਾਫ ਦੇਸ਼ ਪੱਧਰ ‘ਤੇ ਉੱਸਰ ਰਹੇ ਸਾਂਝੇ ਮੋਰਚੇ ਦੇ ਸੱਦੇ ‘ਤੇ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਨੂੰ ਜੁਲਾਈ ਦੇ ਪਹਿਲੇ ਪੰਦਰਵਾੜੇ ਵਿੱਚ ਮੰਗ ਪੱਤਰ ਦਿੰਦਿਆਂ ਸਮਰਥਨ ਲੈਣ ਲਈ ਯਤਨ ਕੀਤੇ ਜਾਣਗੇ।
  5. ਡੀ ਟੀ ਐੱਫ ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਇਰਾਨ ਸਹਾਇਤਾ ਫੰਡ 10 ਜੁਲਾਈ ਤੱਕ ਜਮ੍ਹਾਂ ਕਰਾਉਣ ਲਈ ਫੰਡ ਦੀ ਅਧਿਆਪਕਾਂ ਤੱਕ ਅਪੀਲ ਕੀਤੀ ਜਾਵੇਗੀ। ਇਸ ਮੌਕੇ ਮੀਟਿੰਗ ਵਿੱਚ ਪਵਨ ਕੁਮਾਰ, ਕੁਲਵਿੰਦਰ ਸਿੰਘ ਗੋਨੇਆਣਾ, ਪਰਮਾਤਮਾ ਸਿੰਘ, ਮਨਦੀਪ ਸਿੰਘ, ਰਵੀ ਕੁਮਾਰ, ਜਸਵੰਤ ਸਿੰਘ, ਕੁਲਵੰਤ ਸਿੰਘ, ਕੰਵਲਜੀਤ ਪਾਲ, ਮਨਿੰਦਰ ਸਿੰਘ, ਸੁਭਾਸ਼ ਚੰਦਰ, ਰਾਜਵਿੰਦਰ ਸਿੰਘ, ਬਲਵੰਤ ਸਿੰਘ, ਰਾਕੇਸ਼ ਕੁਮਾਰ, ਸੁਸ਼ੀਲ ਕੁਮਾਰ, ਰੋਸ਼ਨ ਸਿੰਘ, ਸਾਗਰ ਗਾਬਾ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।