ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ

ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਨੇ ਦਿੱਤੀ ਬੱਸਾਂ ਨੂੰ ਹਰੀ ਝੰਡੀ

ਮੋਹਾਲੀ 8 ਜੁਲਾਈ ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਕੀਤਾ ਗਿਆ, ਸ਼ਰਧਾਲੂਆਂ ਨਾਲ ਭਰੀਆਂ ਭਰੀ 74ਵੀਂ ਅਤੇ 75ਵੀਂ ਬੱਸ ਨੂੰ ਪਿੰਡ ਭਾਗੋਮਾਜਰਾ ਤੋਂ ਸਰਪੰਚ ਗੁਰਜੰਟ ਸਿੰਘ ਪੂਨੀਆ ਦੀ ਅਗਵਾਈ ਹੇਠ ਜਦਕਿ ਫੇਜ -11 ਤੋਂ ਕੌਂਸਲਰ- ਉਪਿੰਦਰਜੀਤ ਕੌਰ ਦੀ ਅਗਵਾਈ ਹੇਠ 76ਵੀਂ ਬੱਸ ਨੂੰ ਰਵਾਨਾ ਕੀਤਾ ਗਿਆ, ਇਹਨਾਂ ਤਿੰਨੋਂ ਬੱਸਾਂ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਹਲਕਾ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ – ਫੂਲਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਪਹਿਲਾਂ ਦੋ ਬੱਸਾਂ ਨੂੰ ਭੇਜਿਆ ਜਾ ਰਿਹਾ ਸੀ, ਪ੍ਰੰਤੂ ਸ਼ਰਧਾਲੂਆਂ ਵੱਲੋਂ ਵੱਡੇ ਪੱਧਰ ਤੇ ਕਰਵਾਈ ਜਾ ਰਹੀ ਰਜਿਸਟਰੇਸ਼ਨ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਤੀਸਰੀ ਬੱਸ ਨੂੰ ਵੀ ਰਵਾਨਾ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਅਤੇ ਅੱਜ ਫਿਰ ਤੋਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ 74ਵੀਂ 75ਵੀਂ ਅਤੇ 76ਵੀਂ ਬੱਸ ਦੇ ਰੂਪ ਵਿੱਚ 3 ਬੱਸਾਂ ਰਵਾਨਾ ਹੋਈਆਂ ਹਨ। ਇਹ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ, ਮੰਦਿਰ ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨ ਉਪਰੰਤ ਮੋਹਾਲੀ ਪਰਤਣਗੇ, ਬੋਲੇ ਸੋ ਨਿਹਾਲ ਦੇ ਆਕਾਸ਼ ਗੁਜਾਊ – ਜੈਕਾਰਿਆਂ ਦੇ ਨਾਲ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਦੇ ਵਿੱਚ ਹਾਜ਼ਰੀਨ ਮੁਹਤਰਮ ਵਿਅਕਤੀਆਂ ਦੇ ਨਾਲ ਆਪੋ -ਆਪਣੀ ਖੁਸ਼ੀ ਅਤੇ ਚਾਅ ਸਾਂਝੇ ਕੀਤੇ, ਇਸ ਮੌਕੇ ਤੇ ਸ੍ਰੀ ਦਰਬਾਰ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣ ਦੇ ਦੌਰਾਨ ਸੀਨੀਅਰ ਸਿਟੀਜਨ ਦੇ ਚਿਹਰਿਆਂ ਤੇ ਪਾਈ ਜਾ ਰਹੀ ਖੁਸ਼ੀ ਵੇਖਿਆ ਹੀ ਬਣਦੀ ਸੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ 3 ਬੱਸਾਂ ਰਵਾਨਾ ਕਰਨ ਦੇ ਦੌਰਾਨ ਸਰਪੰਚ ਗੁਰਜੰਟ ਸਿੰਘ ਪੂਨੀਆ ਅਤੇ ਉਪਿੰਦਰਜੀਤ ਕੌਰ ਤੋਂ ਇਲਾਵਾ ਮੈਂਬਰ ਪੰਚਾਇਤ -ਜਸਵਿੰਦਰ ਸਿੰਘ, ਜਸਵੀਰ ਸਿੰਘ- ਮੈਂਬਰ ਪੰਚਾਇਤ, ਪਰਮਜੀਤ ਸਿੰਘ -ਮੈਂਬਰ ਪੰਚਾਇਤ, ਅਜੈਬ ਸਿੰਘ, ਰਣਜੀਤ ਸਿੰਘ, ਰਜਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਦੇਵ ਸਿੰਘ ,ਹਰਬੰਸ ਲਾਲ, ਕੁਲਦੀਪ ਸਿੰਘ, ਜੀਪੀ ਸਿੰਘ ਆਰ.ਪੀ. ਸਿੰਘ, ਇੰਦੂ ਜਿੰਦਲ, ਅਨੀਤਾ, ਕੁਲਦੀਪ ਕੌਰ, ਕਰਨਪਾਲ, ਅਮਰਜੀਤ ਸਿੰਘ ਵੀ ਹਾਜ਼ਰ ਰਹੇ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।