ਨਵੀ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ;
ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਮਾਮਲਾ ਸਾਹਮਣੇ ਆਉਣ ਸ਼ੁਰੂ ਹੋ ਗਏ ਹਨ। ਚਾਰ ਦਿਨਾਂ ਤੱਕ ਇਲਾਜ ਅਧੀਨ ਰਹਿਣ ਤੋਂ ਬਾਅਦ ਇੱਕ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਪਿਛਲੇ ਮਹੀਨੇ ਵੇਲੋਰ ਦੇ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦਾ ਕੋਵਿਡ ਟੈਸਟ ਪਾਜ਼ੀਟਿਵ ਆਇਆ ਸੀ। ਆਂਧਰਾ ਪ੍ਰਦੇਸ਼ ਦੇ ਕਡੱਪਾ ਵਿੱਚ 4 ਦਿਨ ਇਲਾਜ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਹੈਲਥ ਅਫ਼ਸਰ ਨੇ ਦੱਸਿਆ ਕਿ ਮਰੀਜ਼ ਦੇ ਫੇਫੜੇ ਖ਼ਰਾਬ ਹੋ ਗਏ ਸਨ। ਮਰੀਜ਼ ਨੂੰ ਕੰਟੇਨਮੈਂਟ ਜ਼ੋਨ ਵਿੱਚ ਰੱਖਿਆ ਗਿਆ ਸੀ। ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਸੈਨੀਟਾਈਜ਼ੇਸ਼ਨ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਕਡੱਪਾ ਅਤੇ ਤਿਰੂਪਤੀ ਜ਼ਿਲ੍ਹਿਆਂ ਵਿੱਚ 5 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਮੈਡੀਕਲ ਐਜੂਕੇਸ਼ਨ ਡਾਇਰੈਕਟਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਤੋਂ ਆਈਸੋਲੇਸ਼ਨ ਬੈੱਡ, ਆਈਸੀਯੂ (ICU) ਬੈੱਡ, ਆਕਸੀਜਨ, ਵੈਂਟੀਲੇਟਰ, ਦਵਾਈਆਂ, ਰੈਪਿਡ ਟੈਸਟ ਕਿੱਟ, ਐਂਬੂਲੈਂਸ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਦਾ ਵੇਰਵਾ ਮੰਗਿਆ ਹੈ।












