ਬੇਰੁਜ਼ਰੁ ਗਾਰ ਆਗੂਆਂ ਨੇ ਵਿਭਾਗ ਦੀਆਂ ਨੀਤੀਆਂ ‘ਤੇ ਸਵਾਲ ਚੁੱਕਚੁੱ ਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਦੇਕਾਰਜਕਾਲ ਦੌਰਾਨ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਭਰਤੀ ਦਾ ਇਸ਼ਤਿਹਾਰ
ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਆਰਟ ਐਂਡਐਂ ਕਰਾਫਟ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇਸਮੇਂਤੋਂ ਲਟਕਦੀਆਂ ਆ ਰਹੀਆਂ ਭਰਤੀਆਂ ਦਾ ਕੋਈ ਪੱਕਾ ਹੱਲ ਨਹੀਂ ਲੱਭਿਆ
ਗਿਆ। ਉਲਟਾ, ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਵਿੱਚ 55% ਅੰਕਾਂ ਦੀ ਸ਼ਰਤ ਲਾਗੂ ਕਰਨ ਦੀ ਅਣਉਚਿਤ ਜ਼ਲਦਬਾਜ਼ੀ ਦਿਖਾਈ ਜਾ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਇਹ ਸ਼ਰਤ
ਲਾਗੂ ਹੁੰਦੀ ਹੁੰ ਹੈ, ਤਾਂ ਸੂਬੇਦੇਅਨੇਕਾਂ ਯੋਗ ਉਮੀਦਵਾਰ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਤੋਂ ਵਾਂਝੇਰਹਿ ਜਾਣਗੇ। ਕਈ ਸਾਥੀ ਅਜਿਹੇਹਨ ਜਿਨ੍ਹਾਂ ਦੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੀ
ਉਮਰ-ਸੀਮਾ ਹੀ ਲੰਘ ਚੁੱਕੀ ਚੁੱ ਹੈ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਹ ਸਾਰੀਆਂ ਜਾਇਜ਼ ਮੰਗਾਂ ਜਲਦੀ ਹੱਲ ਨਾ ਕੀਤੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ
ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਗੁਪਤ ਐਕਸ਼ਨ ਕੀਤੇ ਜਾਣਗੇ।
ਧਰਨੇ ਦੌਰਾਨ ਪੈਦਾ ਹੋਏ ਤਣਾਅ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਸਰਕਾਰ ਦੇਨੁਮਾਇੰਦਿਆਂ ਵੱਲੋਂ ਦਖ਼ਲ ਦਿੱਤਾ ਗਿਆ। ਅਖੀਰ, ਯੂਨੀਅਨ ਆਗੂਆਂ ਨੂੰ ਆਉਂਦੀ ਉਂ 23 ਜੁਲਾਈ ਨੂੰ ਵਿੱਤ ਮੰਤਰੀ
ਹਰਪਾਲ ਸਿੰਘ ਚੀਮਾ ਨਾਲ ਉੱਚਉੱ ਪੱਧਰੀ ਪੈਨਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਸ਼ਾਂਤਮਈ ਢੰਗ ਨਾਲ ਇਹ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇਹੋਰਨਾਂ ਤੋਂ
ਇਲਾਵਾ ਜਗਦੀਪ ਮੈਦੇਵਾਸ, ਅਵਤਾਰ ਭੁੱਲਰ ਹੇੜੀ, ਗੁਰਦੀਪ ਬਲਰਾਜ, ਅਮਰਜੀਤ, ਕੁਲਦੀਪ ਅਤੇ ਬੱਬੂਸਮੇਤ ਵੱਡੀ ਗਿਣਤੀ ਵਿੱਚ ਬੇਰੁਜ਼ਰੁ ਗਾਰ ਅਧਿਆਪਕ ਹਾਜ਼ਰ ਸਨ।
ਦਿੜ੍ਹਬਾ, 11 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਨੌਜਵਾਨਾਂ ਦਾ ਪ੍ਰਦਰਸ਼ਨ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਦਿੜ੍ਹਬਾ ਵਿਖੇ‘ਬੀ.ਐੱਡ. ਟੈਟ ਪਾਸ’ ਅਤੇ ‘ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਯੂਨੀਅਨ’ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਸੈਂਕੜੇ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਘਿਰਾਓ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਅਤੇ ਰਾਕੇਸ਼ ਮਾਨਸਾ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ-ਵੱਡੇ ਸੁਧਾਰਾਂ ਅਤੇ ‘ਸਿੱਖਿਆ ਕ੍ਰਾਂਤੀ’ ਲਿਆਉਣ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਸਰਕਾਰ ਦੇ ਇਹ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਹਨ, ਕਿਉਂਕਿ ਗਰਾਊਂਡ ਪੱਧਰ ‘ਤੇ ਯੋਗਤਾ ਪ੍ਰਾਪਤ ਨੌਜਵਾਨ ਡਿਗਰੀਆਂ ਹੱਥਾਂ ਵਿੱਚ ਫੜ ਕੇਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।ਬੇਰੁਜ਼ਗਾਰ ਆਗੂਆਂ ਨੇ ਵਿਭਾਗ ਦੀਆਂ ਨੀਤੀਆਂ ‘ਤੇ ਸਵਾਲ ਚੁੱਕਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਆਰਟ ਐਂਡ ਕਰਾਫਟ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਭਰਤੀਆਂ ਦਾ ਕੋਈ ਪੱਕਾ ਹੱਲ ਨਹੀਂ ਲੱਭਿਆ ਗਿਆ। ਉਲਟਾ, ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਵਿੱਚ 55% ਅੰਕਾਂ ਦੀ ਸ਼ਰਤ ਲਾਗੂ ਕਰਨ ਦੀ ਅਣਉਚਿਤ ਜ਼ਲਦਬਾਜ਼ੀ ਦਿਖਾਈ ਜਾ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਇਹ ਸ਼ਰਤ ਲਾਗੂ ਹੁੰਦੀ ਹੈ, ਤਾਂ ਸੂਬੇ ਦੇ ਅਨੇਕਾਂ ਯੋਗ ਉਮੀਦਵਾਰ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਤੋਂ ਵਾਂਝੇ ਰਹਿ ਜਾਣਗੇ। ਕਈ ਸਾਥੀ ਅਜਿਹੇ ਹਨ ਜਿਨ੍ਹਾਂ ਦੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੀ ਉਮਰ-ਸੀਮਾ ਹੀ ਲੰਘ ਚੁੱਕੀ ਹੈ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਹ ਸਾਰੀਆਂ ਜਾਇਜ਼ ਮੰਗਾਂ ਜਲਦੀ ਹੱਲ ਨਾ ਕੀਤੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਗੁਪਤ ਐਕਸ਼ਨ ਕੀਤੇ ਜਾਣਗੇ।
ਧਰਨੇ ਦੌਰਾਨ ਪੈਦਾ ਹੋਏ ਤਣਾਅ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਦਖ਼ਲ ਦਿੱਤਾ ਗਿਆ। ਅਖੀਰ, ਯੂਨੀਅਨ ਆਗੂਆਂ ਨੂੰ ਆਉਂਦੀ 23 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਉੱਚ ਪੱਧਰੀ ਪੈਨਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਸ਼ਾਂਤਮਈ ਢੰਗ ਨਾਲ ਇਹ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਮੈਦੇਵਾਸ, ਅਵਤਾਰ ਭੁੱਲਰ ਹੇੜੀ, ਗੁਰਦੀਪ ਬਲਰਾਜ, ਅਮਰਜੀਤ, ਕੁਲਦੀਪ ਅਤੇ ਬੱਬੂ ਸਮੇਤ ਵੱਡੀ ਗਿਣਤੀ ਵਿੱਚ ਬੇਰੁਜ਼ਰੁ ਗਾਰ ਅਧਿਆਪਕ ਹਾਜ਼ਰ ਸਨ।












