ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ

ਪਟਿਆਲਾ 12 ਜੁਲਾਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ
ਪ੍ਰਚਾਰ ਅਤੇ ਪਾਰਟੀ ਦੇ ਵਿਸਥਾਰ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਟਿਆਲਾ ਸ਼ਹਿਰੀ ਤੋਂ ਅਕਾਲੀ ਦਲ ਦੇਆਗੂ ਮਨਜੀਤ ਸਿੰਘ ਅਰਨੋ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਗਏ। ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਜੀ- ਆਇਆਂ ਨੂੰ ਆਖਿਆ।


ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ “ਪੰਜਾਬ ਦੇ ਵਾਸੀ ਹੁਣ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਭਾਜਪਾ ‘ਤੇ ਪੂਰਾ ਭਰੋਸਾ ਜਤਾ ਰਹੇ ਹਨ। ਲੋਕ ਆਉਂਦੀਆਂ ਚੋਣਾਂ ਵਿੱਚ ‘ਕਮਲ’ ਦੇ ਨਿਸ਼ਾਨ ‘ਤੇ ਮੋਹਰ ਲਗਾਉਣ ਲਈ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਅੱਜ ਪਟਿਆਲਾ ਵਿਖੇ ਇਲਾਕਾ ਨਿਵਾਸੀਆਂ ਅਤੇ ਸਿਆਸੀ ਆਗੂਆਂ ਦਾ ਵੱਡੀ ਗਿਣਤੀ ਵਿੱਚ ਭਾਜਪਾ ‘ਚ ਸ਼ਾਮਿਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਸਕਾਰਾਤਮਕ ਬਦਲਾਅ ਚਾਹੁੰਦੇ ਹਨ ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਦੂਜੀਆਂ ਪਾਰਟੀਆਂ ਦੇ ਆਗੂ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਹੀ ਸੂਬੇ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲੈ ਕੇ ਜਾ ਸਕਦੀ ਹੈ।


ਇਸ ਦੌਰਾਨ ਸੂਬਾ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਅਮਨ-ਕਾਨੂੰਨ ਅਤੇ ਖੁਸ਼ਹਾਲੀ ਸਿਰਫ਼ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਉਨ੍ਹਾਂ ਦੂਜੀਆਂ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ “ਅੱਜ ਵਿਰੋਧੀ ਪਾਰਟੀਆਂ ਦੇ ਵਰਕਰਾਂ ਦਾ ਮਨੋਬਲ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ, ਜਿਸ ਕਾਰਨ ਉਹ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਰਹੇ ਹਨ। ਉਨ੍ਹਾਂ ਨੂੰ ਇਹ ਸਮਝ ਆ ਚੁੱਕੀ ਹੈਕਿ ਭਾਜਪਾ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ।”


ਜੈਇੰਦਰ ਕੌਰ ਨੇ ਭਰੋਸਾ ਜਤਾਇਆ ਕਿ ਅੱਜ ਮਨਜੀਤ ਸਿੰਘ ਅਰਨੋ ਅਤੇ ਉਨ੍ਹਾਂ ਦੇ ਸਾਥੀਆਂ ਦੇਪਾਰਟੀ ਵਿੱਚ ਆਉਣ ਨਾਲ ਪਟਿਆਲਾ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦਾ ਜਨ-ਆਧਾਰ ਹੋਰ ਤੇਜ਼ੀ ਨਾਲ ਵਧੇਗਾ।
ਇਸ ਦੌਰਾਨ ਭਾਜਪਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਵਿਜੇਕੁਮਾਰ ਕੂਕਾ, ਜਨਰਲ ਸਕੱਤਰ ਹੈਪੀ ਸ਼ਰਮਾ, ਮੰਡਲ ਪ੍ਰਧਾਨ ਸੰਦੀਪ ਯਾਦਵ,ਹਰਦੇਵ ਬੱਲੀ,ਤਰਲੋਚਨ ਸਿੰਘ ਸ਼ੇਰਗੜ੍ਹ, ਸੂਬਾ ਸਿੰਘ ਵੜੈਚ, ਮੰਡਲ ਪ੍ਰਧਾਨ ਨਿਰੰਕਾਰ ਸੰਧੂ,ਮੁਖਤਾਰ ਸਿੰਘ ਅਤੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਸਾਥੀ ਸੰਜੀਵ ਕੁਮਾਰ ਗਰਗ,ਕੁਸ਼ਲ ਗਰੇਵਾਲ,ਹਰਤੇਜ ਸਿੰਘ,ਲਾਲ ਸਿੰਘ ਸੋਹੀ,ਰਮੇਸ਼ ਕੁਮਾਰ ਬੰਧੂ, ਸਨੀ, ਪਵਨ ਕੁਮਾਰ, ਰਵਿੰਦਰ ਸਿੰਘ,ਜੋਹਨੀ ਵਰਮਾ, ਡਾਕਟਰ ਸਚਿਨ ਚਾਵਲਾ, ਨਿਰਮਲ ਸਿੰਘ, ਸਰਬਜੀਤ ਸਿੰਘ ਆਦਿ ਹਜ਼ਾਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।