ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-07-2026

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-07-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

अर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ। (हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1। हे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3। हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।

JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਵੀਰਵਾਰ, ੧ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੧੩੪)

ਪੰਜਾਬੀ ਵਿਆਖਿਆ

ਜਿਵੇਂ ਸਾਵਣ ਵਿਚ ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ,ਤਿਵੇਂ ਉਹ ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ। ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ, ਜਿਸ ਦਾ ਪਿਆਰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ ਉਸ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ। ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ। ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ ਬਨਸਪਤੀ ਆਦਿਕ ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮੱਰਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! ਬੇਨਤੀ ਕਰ ਤੇ ਆਖ- ਹੇ ਪ੍ਰਭੂ! ਮੇਰੇ ਉਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ ਮੇਰੀ ਜਿੰਦ ਨੂੰ ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਵਾਸਤੇ ਖੇੜਾ ਤੇ ਠੰਢ ਲਿਆਉਣ ਵਾਲਾ ਹੈ ਜਿਨ੍ਹਾਂ ਨੇ ਆਪਣੇ ਹਿਰਦੇ ਰੂਪ ਗਲ ਵਿਚ ਪਰਮਾਤਮਾ ਦਾ ਨਾਮ-ਰੂਪ ਹਾਰ ਪਾਇਆ ਹੋਇਆ ਹੈ।੬।

English Translation

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false. All that is seen shall turn to ashes. The drops of the Lord’s Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lord’s Name. || 6 ||

Thursday, 1st Saawan (Samvat 558 Nanakshahi)

(Page: 134)

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।