ਨਵੀਂ ਦਿੱਲੀ, 18 ਜੁਲਾਈ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਜੰਤਰ-ਮੰਤਰ ‘ਤੇ 21 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਸੋਨਮ ਵਾਂਗਚੁਕ ਨੂੰ ਪੁਲਿਸ ਅੱਜ ਸ਼ਨੀਵਾਰ ਸਵੇਰੇ ਸਫਦਰਜੰਗ ਹਸਪਤਾਲ ਲੈ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕੀਤਾ, ਜਿਸ ਕਾਰਨ ਮੌਕੇ ‘ਤੇ ਹੰਗਾਮਾ ਹੋ ਗਿਆ।
ਇਸ ਦੌਰਾਨ, ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ, “ਪੁਲਿਸ ਨੇ ਸੋਨਮ ਸਰ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਹਸਪਤਾਲ ਲੈ ਗਈ। ਉਨ੍ਹਾਂ ਨੇ ਮੇਰੇ ‘ਤੇ ਵੀ ਹਮਲਾ ਕੀਤਾ। ਮੈਂ ਵੀ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰਾਂਗਾ। ਅਸੀਂ ਪ੍ਰਧਾਨ ਮੰਤਰੀ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਦੇ ਹਾਂ।”
ਜਿਕਰਯੋਗ ਹੈ ਕਿ ਵਾਂਗਚੁਕ ਪੇਪਰ ਲੀਕ ਘੁਟਾਲੇ ਦੀ ਜਾਂਚ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਲਈ ਵਰਤ ਰੱਖ ਰਹੇ ਸਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ ਅਤੇ ਉਨ੍ਹਾਂ ਦਾ ਭਾਰ ਲਗਭਗ 9.5 ਕਿਲੋਗ੍ਰਾਮ ਘਟ ਗਿਆ ਸੀ।
ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਹੁਕਮ ਦਿੱਤਾ ਸੀ ਕਿ ਵਾਂਗਚੁਕ ਦਾ ਰੋਜ਼ਾਨਾ ਡਾਕਟਰੀ ਜਾਂਚ ਕਰਵਾਉਣਾ ਅਤੇ ਲੋੜ ਪੈਣ ‘ਤੇ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾਵੇ।












