ਕੋਟਕਪੂਰਾ ਨੇੜੇ ਨਵਵਿਆਹੀ ਔਰਤ ਦੀ ਮਿਲੀ ਲਾਸ਼

ਪੰਜਾਬ

ਫਰੀਦਕੋਟ, 21 ਜੁਲਾਈ ,ਬੋਲੇ ਪੰਜਾਬ ਬਿਊਰੋ;

ਕੋਟਕਪੂਰਾ ਅਧੀਨ ਢਿਲਵਾਂ ਰੋਡ ਬਠਿੰਡਾ ਬਾਈਪਾਸ ਨੇੜੇ ਖੇਤਾਂ ਵਿੱਚੋਂ ਇੱਕ ਨਵਵਿਆਹੀ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਮ੍ਰਿਤਕਾ ਦੀ ਪਛਾਣ ਮਹਿਲਦੀਪ ਕੌਰ ਵਾਸੀ ਪਿੰਡ ਬੁਰਜ ਹਰੀ ਕੇ ਵਜੋਂ ਹੋਈ ਹੈ। ਘਟਨਾ ਬੀਤੀ ਸ਼ਾਮ ਦੀ ਦੱਸੀ ਜਾ ਰਹੀ ਹੈ,

ਡੀਐਸਪੀ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿਲਦੀਪ ਕੌਰ ਨੇ ਆਪਣੇ ਹੀ ਪਿੰਡ ਦੇ ਇੱਕ ਨੌਜਵਾਨ ਨਾਲ ਲਵ ਮੈਰਿਜ ਕਰਵਾਈ ਸੀ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰ ਨਾਰਾਜ਼ ਸਨ।ਪੁਲਿਸ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਨੌਜਵਾਨ ਲੜਕਾ ਅਤੇ ਲੜਕੀ ਇਕੱਠੇ ਆਏ ਸਨ, ਜਾਣਕਾਰੀ ਮਿਲਣ ਤੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਲੜਕਾ ਖੇਤਾਂ ਰਾਹੀਂ ਭੱਜਣ ਵਿੱਚ ਕਾਮਯਾਬ ਹੋ ਗਿਆ, ਜਦਕਿ ਲੜਕੀ ਦੀ ਪਰਿਵਾਕ ਮੈਂਬਰਾਂ ਵੱਲੋ ਹੱਤਿਆ ਕਰ ਦਿੱਤੀ ਗਈ।

ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਦੇ ਆਧਾਰ ‘ਤੇ ਮ੍ਰਿਤਕਾ ਦੇ ਮਾਪਿਆਂ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਅਵਤਾਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਨੂੰ ਜਨਤਕ ਕੀਤਾ ਜਾਵੇਗਾ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।