ਹਲਕਾ ਵਿਧਾਇਕ ਨੀਨਾ ਮਿੱਤਲ ਵੱਲੋਂ ਪੁਰਾਣਾ ਰਾਜਪੁਰਾ ਦੀ ਰੌਸ਼ਨ ਕਲੋਨੀ ਅਤੇ ਨਾਲ ਲਗਦੇ ਇਲਾਕੇ ਦੇ ਵਸਨੀਕਾਂ ਨਾਲ ‘ਲੋਕ ਮਿਲਣੀ’‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸਫਲਤਾ ਦਾ ਗਵਾਹ ਬਣਿਆ ਔਰਤਾਂ ਦਾ ਭਰਵਾਂ ਇਕੱਠ

ਪੰਜਾਬ

ਰਾਜਪੁਰਾ, 21 ਜੁਲਾਈ,ਬੋਲੇ ਪੰਜਾਬ ਬਿਊਰੋ;

ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਪੁਰਾਣਾ ਰਾਜਪੁਰਾ ਵਾਰਡ ਨੰਬਰ 29 ਦੀ ਰੌਸ਼ਨ ਕਲੋਨੀ ਅਤੇ ਆਸ-ਪਾਸ ਦੇ ਵਸਨੀਕਾਂ ਨਾਲ ‘ਲੋਕ ਮਿਲਣੀ’ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਜਿਕਰਯੋਗ ਹੈ ਕਿ ਇਸ ਲੋਕ ਮਿਲਣੀ ਦਾ ਆਯੋਜਨ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਮਰਜੀਤ ਸਰਮਾ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਇਲਾਕੇ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਵਿਧਾਇਕ ਨੀਨਾ ਮਿੱਤਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ।
ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਲਗਾਤਾਰ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦਾ ਪ੍ਰੋਜੈਕਟ ਪਾਸ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਸਦਕਾ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਯੋਗ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਲੋਕ ਭਲਾਈ ਨਾਲ ਸਬੰਧਤ ਦਰਜਨਾਂ ਯੋਜਨਾਵਾਂ ਅਤੇ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਸਿੱਧੇ ਤੌਰ ’ਤੇ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।
ਲੋਕ ਮਿਲਣੀ ਦੌਰਾਨ ਵਿਧਾਇਕ ਨੀਨਾ ਮਿੱਤਲ ਨੇ ਇਲਾਕਾ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਮਰਜੀਤ ਸ਼ਰਮਾ ਨੇ ਵਿਧਾਇਕ ਨੀਨਾ ਮਿੱਤਲ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਰਾਜਿੰਦਰ ਸਿੰਘ ਚਾਨੀ, ਮੈਂਬਰ ਸਿੱਖਿਆ ਕ੍ਰਾਂਤੀ ਟੀਮ, ਜ਼ਿਲ੍ਹਾ ਪਟਿਆਲਾ, ਨੇ ਵਿਧਾਇਕ ਨੀਨਾ ਮਿੱਤਲ ਵੱਲੋਂ ਇਲਾਕੇ ਵਿੱਚ ਪਹੁੰਚ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਧੰਨਵਾਦ ਕੀਤਾ।
ਇਸ ਮੌਕੇ ਰਾਜੇਸ਼ ਬੋਵਾ ਬਲਾਕ ਪ੍ਰਧਾਨ ਅਤੇ ਚੇਅਰਮੈਨ ਅਸੈੰਬਲੀ ਲੈਵਲ ਸਪੋਰਟਸ ਵੈਲਫੇਅਰ ਬੋਰਡ, ਸੁਦੇਸ਼ ਰਾਣੀ ਸ਼ਰਮਾ, ਸੰਜੀਵ ਗੋਇਲ, ਹਰਸ਼ ਗੋਇਲ, ਲਵਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਔਰਤਾਂ, ਮਰਦ ਅਤੇ ਪਤਵੰਤੇ ਹਾਜ਼ਰ ਸਨ। ਸਮੂਹ ਔਰਤਾਂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੋਕ-ਪੱਖੀ ਉਪਰਾਲਾ ਦੱਸਦਿਆਂ ਵਿਧਾਇਕ ਨੀਨਾ ਮਿੱਤਲ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।