ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਪੰਜਾਬ


ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਸ. ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਵਫ਼ਦ ਦਾ ਕੀਤਾ ਸਨਮਾਨ

ਅੰਮ੍ਰਿਤਸਰ, 22 ਜੁਲਾਈ ,ਬੋਲੇ ਪੰਜਾਬ ਬਿਊਰੋ;
ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੇਜਰ ਸਿੰਘ ਅਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦੀਆਂ ਹਨ, ਉਥੇ ਹੀ ਕਈ ਕਾਰੋਬਾਰੀ ਅਦਾਰਿਆਂ ਵੱਲੋਂ ਵੀ ਗੁਰੂ ਘਰ ਦੀਆਂ ਸੇਵਾਵਾਂ ਆਪਣੀ ਸਮਰਥਾ ਅਨੁਸਾਰ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਲਈ ਹਮੇਸ਼ਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿੰਦਾ ਕੰਪਨੀ ਦੇ ਉੱਚ ਪੱਧਰੀ ਵਫ਼ਦ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਪੁੱਜੇ ਹਨ ਅਤੇ ਇਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾ ਕਾਰਜਾਂ ਲਈ ਇਕ ਟਰੱਕ ਦੇਣ ਦੀ ਇੱਛਾ ਪ੍ਰਗਟਾਈ ਗਈ ਹੈ, ਜਿਸ ਦਾ ਉਹ ਸਤਿਕਾਰ ਕਰਦੇ ਹਨ।
ਇਸੇ ਦੌਰਾਨ ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ ਤੋਂ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਭਲਾਈ ਲਈ ਹਮੇਸ਼ਾ ਪਹਿਲਕਦਮੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੰਪਨੀ ਦੇ ਵਫ਼ਦ ਸਮੇਤ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਵਡਭਾਗਾ ਸਮਝਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ, ਐਸਐਮਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ, ਡਾਇਰੈਕਟਰ ਸ੍ਰੀ ਚੰਦਰਾ ਸੇਖਰ ਵਰਮਾਂ, ਸ੍ਰੀ ਰਵੀ ਵੈਂਕਟਰਮਨ, ਸੀਐਫਓ ਮਾਨਸਵਿੰਨੀ ਗੋਇਲ, ਸ੍ਰੀ ਰਿਤੇਸ਼ ਅਗਰਵਾਲ, ਸ੍ਰੀ ਪਟਵਾਰਧਨ ਪੁਸ਼ਕਰ, ਸ੍ਰੀ ਪ੍ਰਸ਼ਾਂਤ ਕੁਮਾਰ, ਸ੍ਰੀ ਸੰਦੀਪ ਚੰਦਨਾ, ਸ੍ਰੀ ਵਿਕਾਸ ਸ਼ਰਮਾਂ, ਸ੍ਰੀ ਮਨਿੰਦਰ ਗਰੇਵਾਲ, ਸ੍ਰੀ ਪ੍ਰਵੇਸ਼ ਮਦਾਨ ਤੇ ਸ੍ਰੀ ਜੈਦੀਪ ਮਲਹੋਤਰਾ ਸਮੇਤ ਹੋਰ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।