ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 3 ਬੱਸਾਂ ਰਵਾਨਾ

ਪੰਜਾਬ

ਲੋਕਾਂ ਦੁਆਰਾ ਚੁਣੀ ਗਈ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੇ ਕੰਮਾਂ ਨੂੰ ਹੀ ਸਮਰਪਿਤ ਸਰਕਾਰ: ਕੁਲਵੰਤ ਸਿੰਘ

ਮੋਹਾਲੀ 23 ਜੁਲਾਈ ,ਬੋਲੇ ਪੰਜਾਬ ਬਿਊਰੋ;

          ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ ਹੇਠ   86ਵੀਂ 87ਵੀਂ ਅਤੇ 88ਵੀਂ ਬੱਸ ਦੇ ਰੂਪ ਵਿੱਚ ਸ਼ਰਧਾਲੂਆਂ ਦੀਆਂ  ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ, ਇਸੇ ਦੌਰਾਨ ਉਚੇਚੇ ਤੌਰ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ-  ਫੂਲਰਾਜ ਸਿੰਘ ਵੀ ਮੌਜੂਦ ਰਹੇ ,
          ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ   ਨੇ ਕਿਹਾ ਕਿ ਮੁੱਖ ਮੰਤਰੀ ਯੋਜਨਾ ਦੇ ਤਹਿਤ ਸ਼ੁਰੂਆਤੀ ਦੌਰ ਦੇ ਵਿੱਚ ਜਦੋਂ ਚਾਰ ਤੋਂ ਪੰਜ ਬੱਸਾਂ ਭੇਜੀਆਂ ਸਨ , ਉਦੋਂ ਸਾਨੂੰ ਸ਼ਰਧਾਲੂਆਂ ਤੱਕ ਪਹੁੰਚ ਕਰਨ ਲਈ ਕਾਫੀ ਸਮਾਂ ਲੱਗਦਾ ਸੀ, ਪਰੰਤੂ ਜਿਉਂ -ਜਿਉਂ ਇਹ   ਸ਼ਰਧਾਲੂ ਤੀਰਥ ਯਾਤਰਾ ਤੇ ਜਾਣ ਉਪਰੰਤ ਆ ਕੇ ਆਪਣੇ ਸੰਗੀਆਂ- ਸਾਥੀਆਂ ,ਰਿਸ਼ਤੇਦਾਰਾਂ ਨਾਲ ਗੱਲ ਕਰਦੇ ਸਨ,  ਤਿਉਂ ਤਿਉਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਵੱਡੇ ਪੱਧਰ ਤੇ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ, ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਜਿੱਥੇ ਪਹਿਲਾਂ ਇੱਕ ਬੱਸ, ਉੱਥੇ ਬਾਅਦ ਵਿੱਚ ਦੋ ਬੱਸਾਂ ਅਤੇ ਸ਼ਰਧਾਲੂਆਂ ਦੀ ਮੰਗ ਅਤੇ ਗਿਣਤੀ ਦੇ ਅਨੁਸਾਰ ਤਿੰਨ ਬੱਸਾਂ ਰੋਜ਼ਾਨਾ ਵਿਧਾਨ ਸਭਾ ਹਲਕਾ ਮਹਾਲੀ ਤੋਂ ਰਵਾਨਾ ਹੋ ਰਹੀਆਂ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅਗਸਤ ਮਹੀਨੇ ਤੋਂ ਸ਼ਰਧਾਲੂਆਂ ਦੀ  ਇਹਨਾਂ ਤਿੰਨ ਬੱਸਾਂ ਦੀ ਗਿਣਤੀ 6 ਹੋ ਜਾਵੇਗੀ, ਕਿਉਂਕਿ ਇਸ ਦੇ ਨਾਲ ਹੀ ਖਾਟੂਸ਼ਾਮ ,ਬਾਲਾਸਰ, ਬਰਿੰਦਾਵਨ ਅਤੇ ਹਰਿਦੁਆਰ ਦੀ ਯਾਤਰਾ ਦੇ ਲਈ ਵੀ ਸ਼ਰਧਾਲੂਆਂ ਦੇ ਜੱਥੇ ਰਵਾਨਾ ਹੋਣਗੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ 254 ਬੂਥ ਹਨ ਅਤੇ ਹਰ  ਬੂਥ ਤੋਂ ਘੱਟੋ- ਘੱਟ ਇੱਕ ਬੱਸ ਜਰੂਰ  ਰਵਾਨਾ ਹੋਵੇਗੀ।  ਮੋਹਾਲੀ ਸਮੇਤ ਅਜਿਹਾ ਹੀ ਪੂਰੇ ਪੰਜਾਬ ਦੇ ਵਿੱਚ ਹੋ ਰਿਹਾ ਹੈ ਅਤੇ ਵੱਡੇ ਪੱਧਰ ਤੇ ਸੀਨੀਅਰ ਸਿਟੀਜਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਹਨ।  ਜਿੱਥੇ ਕਿ ਉਹ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ  ਸੰਗਤਾਂ ਦੇ ਨਾਲ ਜਾ ਕੇ ਕਰ ਰਹੇ ਹਨ, ਜੋ ਕਿ ਸ਼ਰਧਾਲੂਆਂ ਦੇ ਲਈ ਇੱਕ ਵਧੀਆ ਅਨੁਭਵ ਵੀ ਹੈ, ਅੱਜ ਇੱਕ ਬੱਸ ਜੁਝਾਰ ਨਗਰ ਤੋਂ, ਦੂਸਰੀ ਫੇਜ-9 , ਸ਼ਰਧਾਲੂਆਂ ਦੀ  ਤੀਸਰੀ ਬੱਸ ਪਿੰਡ  ਤੰਗੋਰੀ ਤੋਂ ਰਵਾਨਾ ਕੀਤੀ ਗਈ, ਉਹਨਾਂ ਨੇ ਦੱਸਿਆ ਕਿ ਇਹਨਾਂ ਬੱਸਾਂ ਦੇ ਨਾਲ ਸ਼ਰਧਾਲੂਆਂ ਦੀ ਸਹੂਲਤ ਦੇ ਲਈ ਹਰ ਵੇਲੇ ਇੱਕ ਗਾਈਡ ਵੀ ਮੌਜੂਦ ਰਹਿੰਦਾ ਹੈ, ਜੋ ਕਿ ਇਹਨਾਂ ਨੂੰ ਉਥੋਂ ਦੇ ਇਤਿਹਾਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਵੀ ਮੌਕੇ ਤੇ ਉਪਲਬਧ ਕਰਵਾਉਂਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਕਦੀ ਵੀ ਕਿਸੇ ਸਰਕਾਰ ਨੇ ਅਜਿਹੀ ਕਿਸੇ ਯੋਜਨਾ ਦੀ ਸ਼ੁਰੂਆਤ ਹੀ ਨਹੀਂ ਕੀਤੀ ਅਤੇ ਪ੍ਰੰਤੂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦੇ ਚਲਦੇ ਆਂ ਇਹ ਸਭ ਕੁਝ ਸੰਭਵ ਹੋ ਚੁੱਕਿਆ ਹੈ। ਜਦਕਿ ਹੋਰਨਾ ਪਾਰਟੀ ਦੇ ਨੇਤਾਗਣ ਸਿਰਫ ਆਪਣਾ ਢਿੱਡ ਭਰਨ ਤੱਕ ਹੀ ਸੀਮਤ ਰਹਿੰਦੇ ਹਨ , ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸਫਲਤਾਪੂਰਵਕ ਸ਼ੁਰੂਆਤ ਕੀਤੀ ਹੈ, ਉੱਥੇ  ਮਹਿਲਾਵਾਂ ਦੇ ਖਾਤੇ ਵਿੱਚ 1000 ਅਤੇ 1500 ਮਹੀਨਾ ਆਉਣੇ ਸ਼ੁਰੂ ਹੋ ਚੁੱਕੇ ਹਨ ਅਤੇ ਵੱਡੇ ਪੱਧਰ ਤੇ ਰਜਿਸਟਰੇਸ਼ਨ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵਿਕਾਸ ਮੁਖੀ ਕੰਮਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਲੋਕਾਂ  ਦੇ ਕੰਮਾਂ ਦੀ ਸੁਣਵਾਈ ਅਤੇ ਹੋਰਨਾਂ ਕੰਮਾਂ ਦੀ ਜਾਣਕਾਰੀ ਲੈਣ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ -ਲੋਕ ਮਿਲਣੀ ਪ੍ਰੋਗਰਾਮਾਂ -ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਉਹ ਲੋਕਾਂ ਵਿੱਚ ਜਾ ਕੇ ਜਿੱਥੇ ਉਹਨਾਂ ਨੂੰ ਉਹਨਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਂਦੀ ਹੈ, ਉੱਥੇ ਉਹਨਾਂ ਤੋਂ ਉਹਨਾਂ ਦੀ ਹੋਰਨਾਂ ਕੰਮਾਂ ਦੀ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਂਦੀ ਹੈ ਤਾਂ ਕਿ ਰਹਿੰਦੇ ਹੋਰਨਾ ਕੰਮਾਂ ਨੂੰ ਵੀ ਜਲਦੀ ਤੋਂ ਜਲਦੀ ਨੇਪਰੇ ਚਾੜਿਆ ਜਾ ਸਕੇ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਮਲਕੀਤ ਸਿੰਘ  ਬਲਾਕ ਪ੍ਰਧਾਨ, ਹਰਪਾਲ ਸਿੰਘ ਤਲੌਲੀ- ਸਰਪੰਚ, ਅਮਰਜੀਤ ਸਿੰਘ, ਜਸਪਾਲ ਸਿੰਘ, ਇਕਬਾਲ ਸਿੰਘ ਜੁਝਾਰ ਨਗਰ, ਬਿਕਰਮ ਸਿੰਘ ਸੰਧੂ, ਰਵੀ ਕੁਮਾਰ, ਕੁਲਦੀਪ ਸਿੰਘ ਤੰਗੋਰੀ, ਜਗਜੀਤ ਸਿੰਘ ਜੱਗੂ ਸਾਬਕਾ ਸਰਪੰਚ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਵੀ ਹਾਜ਼ਰ ਸਨ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।