ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ.) ਪੰਜਾਬ ਵੱਲੋਂ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਜੋਰਦਾਰ ਨਿਖੇਧੀ

ਪੰਜਾਬ

ਖਮਾਣੋਂ,23, ਜੁਲਾਈ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ,ਡਰੇਨਜ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ.) ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਝਰਾਣੀ ਵਿੱਤ ਸਕੱਤਰ ਭੂਸ਼ਣ ਗੋਇਲ ਨੇ ਬਰਨਾਲਾ ਵਿਖੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਮੁਲਾਜ਼ਮ ਅਤੇ ਮਜ਼ਦੂਰ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ। ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਉੱਤੇ ਬਲ ਪ੍ਰਯੋਗ ਕਰਨਾ ਬਹੁਤ ਹੀ ਮੰਦਭਾਗਾ ਅਤੇ ਗੈਰ-ਲੋਕਤੰਤਰੀ ਕਦਮ ਹੈ।
ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।
ਯੂਨੀਅਨ ਆਗੂਆਂ ਨੇ ਸਮੂਹ ਮੁਲਾਜ਼ਮ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਸੇਵਕਾਂ ਦੇ ਸੰਘਰਸ਼ ਨਾਲ ਇੱਕਜੁੱਟਤਾ ਪ੍ਰਗਟ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।