ਮਾਨਸਾ 24 ਜੁਲਾਈ ,ਬੋਲੇ ਪੰਜਾਬ ਬਿਊਰੋ;
ਅੱਜ ਪਿੰਡ ਫਫੜੇ ਭਾਈਕੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂਕੇ ਤੋਂ ਇਲਾਵਾ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਸੁਰਿੰਦਰ ਸ਼ਰਮਾਂ ਕਰਨੈਲ ਸਿੰਘ ਮਾਨਸਾ ਸੁਖਚਰਨ ਦਾਨੇਵਾਲੀਆ, ਮੱਖਣ ਸਿੰਘ ਮਾਨ, ਰਣਜੀਤ ਤਾਮਕੋਟ, ਜਗਤਾਰ ਸਹਾਰਨਾ ਸਾ਼ਾਮਲ ਹੋਏ। ਮੀਟਿੰਗ ਵਿਚ 29 ਜੁਲਾਈ ਨੂੰ ਦਿੱਲੀ ਵਿਖੇ ਸਯੁੰਕਤ ਕਿਸਾਨ ਮੋਰਚੇ ਅਤੇ ਦੇਸ਼ ਭਰ ਦੀਆਂ 11 ਟ੍ਰੇਡ ਯੂਨੀਅਨਾਂ ਵੱਲੋਂ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਖਿ਼ਿਲਾਫ਼ ਕੀਤੀ ਜਾ ਰਹੀ ਸਾਂਝੀ ਕਨਵੈਨਸ਼ਨ ਵਿੱਚ ਸਾ਼ਾਮਿਲਹੋਣ ਲਈ ਮਾਨਸਾ ਜ਼ਿਲ੍ਹੇ ਵਿਚੋਂ ਕਿਸਾਨਾਂ ਦਾ ਵੱਡਾ ਜਥਾ ਰਵਾਨਾ ਹੋਵੇਗਾ । ਕਿਸਾਨ ਆਗੂਆਂ ਤੇ ਲਿਬਰੇਸ਼ਨ ਦੇ ਜਿ਼ਿਲ੍ਹਾ ਸਕੱਤਰ ਸੁਰਿੰਦਰ ਸ਼ਰਮਾਂ ਨੇ ਦਿੱਲੀ ਵਿਚ ਸਿਖਿਆ ਮੰਤਰੀ ਦੇ ਅਸਤੀਫੇ ਨੂੰ ਲੈਕੇ ਜੰਤਰ ਮੰਤਰ ਵਿੱਚ ਸਾਂਤਮਈ ਅੰਦੋਲਨ ਕਰ ਰਹੇ ਨੌਜਵਾਨਾਂ ਤੇ ਮੋਦੀ ਸਰਕਾਰ ਵੱਲੋਂ ਅੰਨਾਂ ਤਸੱਦਦ ਢਾਇਆ ਗਿਆ ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿਚ ਬੱਚੇ ਬੱਚੀਆਂ ਜ਼ਖ਼ਮੀ ਹੋਏ । ਇਹ ਜ਼ਬਰ ਇੱਕ ਵਾਰ ਫਿਰ ਫਾਸ਼ੀਵਾਦੀ ਆਰਐਸਐਸ-ਭਾਜਪਾ ਸ਼ਾਸਨ ਦੇ ਵਿਦਿਆਰਥੀ-ਵਿਰੋਧੀ, ਲੋਕਤੰਤਰ-ਵਿਰੋਧੀ ਅਤੇ ਲੋਕ-ਵਿਰੋਧੀ ਚਰਿੱਤਰ ਨੂੰ ਬੇਨਕਾਬ ਕਰਦਾ ਹੈ। ਕਿਸਾਨ ਆਗੂਆਂ ਤੇ ਨੌਜਵਾਨਾਂ ਵੱਲੋਂ ਰੋਸ ਵਜੋਂ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਮੰਗ ਕੀਤੀ ਕਿ ਸਿਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਸਾ਼ਾਂਤਮਈ ਧਰਨੇ ਤੇ ਬਰਨਾਲਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਦਿੱਲੀ ਵਿਚ ਕੀਤੇ ਜ਼ਬਰ ਖ਼ਿਲਾਫ਼ ਮੋਦੀ ਸਰਕਾਰ ਦੀ ਅਲੋਚਨਾਂ ਕਰ ਰਹੀ ਦੂਜੇ ਪਾਸੇ ਪੰਜਾਬ ਵਿੱਚ ਸਫਾ਼ਾਈ ਕਰਮਚਾਰੀਆਂ ਤੇ ਜ਼ਬਰ ਕਰ ਰਹੀ ਹੈ ਇਸ ਨਾਲ ਆਮ ਆਦਮੀ ਪਾਰਟੀ ਦਾ ਦੋਗਲਾਪਣ ਪੰਜਾਬ ਦੇ ਲੋਕਾਂ ਸਾਹਮਣੇ ਆ ਗਿਆ ਹੈ
ਸਫਾ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ












