ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਸਰਕਾਰ ਦੇ ਜਾਬਰ ਹੱਥ ਕੰਡਿਆਂ ਦੇ ਖਿਲਾਫ ਇਕੱਠੇ ਹੋਣ ਦਾ ਸੱਦਾ

ਚੰਡੀਗੜ੍ਹ ਪੰਜਾਬ

ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਾ ਪੂਰਨ ਸਮਰਥਨ


ਜਲੰਧਰ , 23 ਜੁਲਾਈ ,ਬੋਲੇ ਪੰਜਾਬ ਬਿਊਰੋ;

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾਂ, ਗਗਨਦੀਪ ਸਿੰਘ ਭੁੱਲਰ, ਕੁਲਵਿੰਦਰ ਸਿੰਘ, ਭਜਨ ਸਿੰਘ ਗਿੱਲ , ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਮਨਜੀਤ ਸਿੰਘ ਬਾਸਰਕੇ, ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਕੁਲਦੀਪ ਸਿੰਘ ਉਦੋਕੇ, ਸੁਰਜੀਤ ਸਿੰਘ ਗਗੜਾ, ਸੁਖਦੇਵ ਸਿੰਘ ਸੈਣੀ, ਅਮਰੀਕ ਸਿੰਘ ਕੰਗ, ਜਸਵੀਰ ਸਿੰਘ ਤਲਵਾੜਾ, ਦਿਗਵਿਜੇ ਪਾਲ ਸ਼ਰਮਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਆਖਿਆ ਕਿ PSPCL ਅੰਦਰ ਕੰਮ ਕਰਦੀਆਂ ਵੱਖ – ਵੱਖ ਜਥੇਬੰਦੀਆਂ ਤੇ ਅਧਾਰਤ ਬਣੇ ਸਾਂਝੇ ਥੱੜੇ ਵਲੋਂ ਆਪਣੀਆਂ ਹਾਕੀ ਤੇ ਜਾਇਜ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ 21 ਜੁਲਾਈ ਤੋਂ ਹੜਤਾਲ ਕੀਤੀ ਜਾ ਰਹੀ ਹੈ ਪ੍ਰੰਤੂ ਬਿਜਲੀ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਣ ਤੋਂ ਲਗਾਤਰ ਪਾਸਾ ਵੱਟ ਰਹੀ ਹੈ। ਸਾਂਝਾ ਫਰੰਟ ਦੇ ਉਕਤ ਆਗੂਆਂ ਆਖਿਆ ਕਿ ਬਿਜਲੀ ਵਿਭਾਗ ਦੇ ਮੁਲਾਜ਼ਮ ਜਰੂਰੀ ਸੇਵਾਵਾਂ ਪ੍ਰਦਾਨ ਕਰਦੇ ਹਨ, ਜਿਸ ਕਰਕੇ ਇਹਨਾਂ ਦੀ ਹੜਤਾਲ ਨਾਲ ਆਮ ਲੋਕ ਤਾਂ ਪ੍ਰਭਾਵਿਤ ਹੋ ਹੀ ਰਹੇ ਹਨ, ਵਿਸ਼ੇਸ਼ ਕਰਕੇ ਹੁਣ ਜਦੋਂ ਝੋਨੇ ਦਾ ਸੀਜ਼ਨ ਚੱਲ ਰਿਹਾ ਹੋਵੇ ਤਾਂ ਕਿਸਾਨੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਸਾਂਝਾ ਫਰੰਟ ਬਿਜਲੀ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹੈ ਕਿ ਇਹਨਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ । ਆਗੂਆਂ ਚੇਤਾਵਨੀ ਭਰੇ ਸ਼ਬਦਾਂ ਵਿੱਚ ਆਖਿਆ ਕਿ ਅੱਜ ਹੱਕ ਮੰਗਦੇ ਸੰਘਰਸ਼ੀ ਲੋਕਾਂ ਨੂੰ ਪੁਲਿਸ ਜਬਰ ਨਾਲ ਦਵਾਇਆ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਆਗੂਆਂ ਸਾਰੇ ਹੀ ਸੰਘਰਸ਼ਸ਼ੀਲ ਲੋਕਾਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਇਸ ਜਾਬਰ ਸਰਕਾਰ ਦੇ ਖਿਲਾਫ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਆਗੂਆਂ ਨੇ ਦਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ 07 ਅਗਸਤ ਨੂੰ ਦਾਣਾ ਮੰਡੀ, ਸੈਕਟਰ 39 ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ । ਉਕਤ ਆਗੂਆਂ ਨੇ ਇਸ ਮਹਾਂ ਰੈਲੀ ਵਿੱਚ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ, ਤਾਂ ਜੋ ਇਕੱਠੇ ਹੋ ਕੇ ਇਸ ਜਾਬਰ ਸਰਕਾਰ ਦਾ ਮੂੰਹ ਭੰਨਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।