ਦੇਸ਼ ਦੇ ਵਿਦਿਆਰਥੀਆਂ ਤੇ ਲਾਠੀਚਾਰਜ ਵਿਰੁੱਧ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ

ਉੱਚਾ ਪਿੰਡ ਸੰਘੋਲ,25, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ);

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ ,ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ (ਰਜਿ 36) ਬਰਾਂਚ ਫਤਿਹਗੜ੍ਹ ਸਾਹਿਬ ਵੱਲੋਂ ਵਾਟਰ ਵਰਕਸ ਕਾਲੇਵਾਲ ਵਿਖੇ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਦੇਸ਼ ਦੇ ਵਿਦਿਆਰਥੀਆਂ ਤੇ ਕੀਤੇ ਵਹਿਸ਼ੀ ਲਾਠੀਚਾਰਜ , ਵਿਦਿਆਰਥੀਆਂ ਤੇ ਦਿੱਲੀ ਪੁਲਿਸ ਵੱਲੋਂ ਕੀਤੇ ਝੂਠੇ ਕੇਸ ਦਰਜ ਕਰਨ ਅਤੇ ਵਿਦਿਆਰਥੀ ਦੀ ਮੰਗਾਂ ਦੀ ਹਮਾਇਤ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਮਰਾਜੀ ਦੇਸ਼ਾਂ ਦੇ ਇਸ਼ਾਰਿਆਂ ਤੇ ਭਾਰਤ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਵੀਆਂ ਆਰਥਿਕ ਨੀਤੀਆਂ ਦਾ ਆਖਰੀ ਹੱਲਾ ਹੈ। ਇਹਨਾਂ ਨੀਤੀਆਂ ਤਹਿਤ ਹੀ ਸਿੱਖਿਆ ਸਮੇਤ ਲੋਕਾਂ ਨੂੰ ਮਿਲਦੀਆਂ ਬੁਨਿਆਦੀ ਸਹੂਲਤਾਂ ਨੂੰ ਕਾਰਪੋਰੇਟਰਾਂ ਦੇ ਹਵਾਲੇ ਕਰਕੇ ਭਾਰਤ ਦੇ ਲੋਕਾਂ ਨੂੰ ਕਾਰਪੋਰੇਟਰਾਂ ਦੇ ਮੁਨਾਫਿਆਂ ਦੀ ਭੇਟ ਚੜਾ ਰਹੇ ਹਨ। ਇਸੇ ਨੀਤੀਆਂ ਨੂੰ ਅੱਗੇ ਵਧਾਉਂਦਿਆਂ ਸਿੱਖਿਆ ਮੰਗਦੇ ਵਿਦਿਆਰਥੀਆਂ ,ਰੁਜ਼ਗਾਰ ਮੰਗਦੇ ਨੌਜਵਾਨਾਂ ,ਰੈਗੂਲਰ ਹੋਣ ਲਈ ਕੱਚੇ ਕਾਮਿਆਂ ,ਕਿਰਤ ਕੋਡਾਂ ਦਾ ਵਿਰੋਧ ਕਰਦੇ ਮਜ਼ਦੂਰਾਂ, ਐਮ ਐਸ ਪੀ ਲਾਗੂ ਕਰਾਉਣ ਲਈ ਸੰਘਰਸ਼ ਕਰਦੇ ਕਿਸਾਨਾਂ ਦੇ ਜਬਰ ਰਾਹੀਂ ਸੰਘਰਸ਼ ਨੂੰ ਕੁਚਲਿਆ ਜਾ ਰਿਹਾ ਹੈ। ਇਸ ਮੌਕੇ ਬ੍ਰਾਂਚ ਪ੍ਰਧਾਨ ਤਰਲੋਚਨ ਸਿੰਘ ,ਜੀ/ਸ ਦੀਦਾਰ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਵੀ ਮੋਦੀ ਸਰਕਾਰ ਵਾਂਗ ਸਫਾਈ ਸੇਵਕਾਂ ਸਮੇਤ ਮੁਲਾਜ਼ਮਾ ਤੇ ਜਬਰ ਢਾਹ ਰਹੀ ਹੈ। ਇਹ ਜਬਰ,ਮਾਨ ਤੇ ਮੋਦੀ ਸਰਕਾਰ ਦੀ ਫਾਂਸੀਵਾਦੀ ਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਪ੍ਰਗਟਾਵਾ ਹੈ।, ਭਾਰਤ ਦੇ ਮਿਹਨਤਕਸ਼ ਲੋਕ ਇਸ ਦਾ ਡੱਟ ਕੇ ਵਿਰੋਧ ਕਰਨਗੇ, ਇਹਨਾਂ ਆਗੂਆਂ ਨੇ ਜਿੱਥੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਸਮੇਤ ਪੰਜਾਬ ਦੇ ਸਫਾਈ ਕਾਮਿਆਂ ਦੀਆਂ ਮੰਗਾਂ ਦੀ ਡਟਵੀਂ ਹਮਾਇਤ ਕੀਤੀ। ਅਤੇ 7 ਅਗਸਤ ਨੂੰ ਮੁਲਾਜ਼ਮਾ ਮੰਗਾਂ ਸਮੇਤ ਜਬਰ ਵਿਰੁੱਧ ਕੀਤੀ ਜਾ ਰਹੀ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਸਮੁੱਚੇ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਮੌਕੇ ਸੁਖ ਰਾਮ ਕਾਲੇਵਾਲ ,ਬਲਜੀਤ ਸਿੰਘ ਹਿੰਦੂ ਪੁਰ,ਕਰਮ ਸਿੰਘ ,ਜਸਵੀਰ ਸਿੰਘ , ਜੋਰਾ ਸਿੰਘ, ਅਸ਼ੋਕ ਵਰਮਾ, ਆਦਿ ਹਾਜ਼ਰ ਸਨ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।