ਮੋਗਾ, 26 ਜੁਲਾਈ ,ਬੋਲੇ ਪੰਜਾਬ ਬਿਊਰੋ;
ਮੋਗਾ ਜ਼ਿਲ੍ਹੇ ਦੇ ਬੁੱਟਰ ਕਸਬੇ ਵਿੱਚ ਇੱਕ ਅਕਾਲੀ ਆਗੂ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਐਡਵੋਕੇਟ ਅਮਨਿੰਦਰ ਸਿੰਘ (35) ਵਜੋਂ ਹੋਈ ਹੈ। ਅਮਨਿੰਦਰ ਦੀ ਮੌਤ ਦੇਰ ਰਾਤ ਲਾਇਸੈਂਸੀ ਰਿਵਾਲਵਰ ਵਿੱਚੋਂ ਗੋਲੀ ਲੱਗਣ ਕਾਰਨ ਹੋਈ ਹੈ। ਅਜੇ ਤੱਕ ਗੋਲੀ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਮਨਿੰਦਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਦਾ ਪੁੱਤਰ ਸੀ।
ਬੱਧਨੀ ਕਲਾਂ ਥਾਣੇ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਅਚਾਨਕ ਵਾਪਰਿਆ ਹਾਦਸਾ ਸੀ, ਜਿਸ ਕਾਰਨ ਐਡਵੋਕੇਟ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












