ਆਸਟ੍ਰੇਲੀਆ ਗੁਰਦੁਆਰੇ ਵਿੱਚ ਲੱਗੀ ਅੱਗ ‘ਤੇ ਅਕਾਲ ਤਖ਼ਤ ਸਖ਼ਤ, ਜਥੇਦਾਰ ਨੇ ਸਿੱਖ ਵਫ਼ਦ ਭੇਜਣ ਦੇ ਦਿੱਤੇ ਨਿਰਦੇਸ਼

ਪੰਜਾਬ

ਅਮ੍ਰਿਤਸਰ 27 ਜੁਲਾਈ ,ਬੋਲੇ ਪੰਜਾਬ ਬਿਊਰੋ;

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਦੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਹੋਏ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਜਥੇਦਾਰ ਨੇ ਸਮੁੱਚੇ ਸਿੱਖ ਭਾਈਚਾਰੇ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਵੀ ਕੀਤੀ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਸਰਦਾਰ ਦਲਜੀਤ ਸਿੰਘ ਨੂੰ ਮੌਕੇ ‘ਤੇ ਪਹੁੰਚਣ ਅਤੇ ਪੂਰੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।