ਫੇਸ -11, ਸੈਕਟਰ -79 ਤੋਂ ਫੂਲਰਾਜ ਸਿੰਘ ਜਦਕਿ ਬਹਿਲੋਲਪੁਰ ਤੋਂ ਕੁਲਦੀਪ ਸਿੰਘ ਸਮਾਣਾ ਅਤੇ ਆਰ.ਪੀ. ਸ਼ਰਮਾ ਨੇ ਸਾਂਝੇ ਤੌਰ ਤੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੋਹਾਲੀ 27 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ,
ਇਹ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਨਗੇ, ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਫੇਜ਼ -11 ਅਤੇ ਸੈਕਟਰ -79 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੋਹਾਲੀ ਵਿਧਾਨ ਸਭਾ ਹਲਕਾ- ਕੋਆਰਡੀਨੇਟਰ ਅਤੇ ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾ ਵੱਲੋਂ ਹਰੀ ਝੰਡੀ ਦਿੱਤੀ ਗਈ, ਜਦਕਿ ਪਿੰਡ ਬਹਿਲੋਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ,
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਫਲਤਾ ਪੂਰਵਕ ਚੱਲ ਰਹੀ ਹੈ ਅਤੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਜਿੱਥੇ ਪਹਿਲਾਂ ਸ਼ੁਰੂਆਤ ਦੇ ਵਿੱਚ ਇੱਕ ਬਸ ,ਫਿਰ ਦੋ ਬੱਸਾਂ ਅਤੇ ਹੁਣ ਰੋਜ਼ਾਨਾ ਸ਼ਰਧਾਲੂਆਂ ਨਾਲ ਭਰੀਆਂ 3 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਰਹੀਆਂ ਹਨ ਅਤੇ ਇਸ ਯਾਤਰਾ ਤੇ ਜਾਣ ਦੇ ਲਈ ਸ਼ਰਧਾਲੂਆਂ ਵੱਲੋਂ ਰਜਿਸਟਰੇਸ਼ਨ ਵੱਡੇ ਪੱਧਰ ਤੇ ਕਰਵਾਈ ਜਾ ਰਹੀ ਹੈ। ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੌਰਾਨ ਜਾਣ ਵਾਲੇ ਸੀਨੀਅਰ ਸਿਟੀਜਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ , ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਬੱਸ ਨੂੰ ਰਵਾਨਾ ਕਰਨ ਤੋਂ ਲੈ ਕੇ , ਉਥੋਂ ਦੇ ਠਹਿਰਾਓ ਪ੍ਰੋਗਰਾਮ ਅਤੇ ਨਤਮਸਤਕ ਹੋਣ ਤੋਂ ਲੈ ਕੇ ,ਘਰ ਵਾਪਸੀ ਮੋਹਾਲੀ ਤੱਕ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਪਲ- ਪਲ ਦੀ ਜਾਣਕਾਰੀ ਉਹਨਾਂ ਵੱਲੋਂ ਲਈ ਜਾਂਦੀ ਹੈ , ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸੀਨੀਅਰ ਸਿਟੀਜਨ ਨੂੰ ਸਹੂਲਤ ਦੇ ਲਈ ਹਰ ਵੇਲੇ ਇੱਕ ਡਾਕਟਰ ਅਤੇ ਇੱਕ ਗਾਈਡ ਉਪਲਬਧ ਰਹਿੰਦਾ ਹੈ , ਅਤੇ ਸੀਨੀਅਰ ਸਿਟੀਜਨ ਦੇ ਖਾਣ -ਪੀਣ ਅਤੇ ਰਹਿਣ- ਸਹਿਣ ਦੀ ਪੂਰੀ ਵਿਵਸਥਾ ਦਾ ਵੀ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਂਦਾ ਜਾਂਦਾ ਹੈ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਬਹਿਲੋਲਪੁਰ ਵਿਖੇ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ ਤੋਂ ਇਲਾਵਾ ਸਰਪੰਚ ਮਨਰਾਜ ਪ੍ਰੀਤ ਸਿੰਘ, ਮੈਂਬਰ ਪੰਚਾਇਤ- ਨਵਜੋਤ ਕੌਰ, ਅਮਰਜੀਤ ਸਿੰਘ, ਸ਼ਕੀਲਾ, ਕੁਸਮ ਸ਼ਰਮਾ, ਵਰਿੰਦਰ ਸਿੰਘ ਵੀ ਹਾਜ਼ਰ ਰਹੇ, ਜਦਕਿ ਸੈਕਟਰ -79 ਵਿਖੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਬੈਂਸ- ਯੂਥ ਨੇਤਾ ਆਮ ਆਦਮੀ ਪਾਰਟੀ, ਭੁਪਿੰਦਰ ਕੌਰ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵੀ ਹਾਜ਼ਰ ਰਹੇ, ਇਸੇ ਤਰ੍ਹਾਂ ਫੇਜ਼ -11 ਵਿਖੇ ਬਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਸਵਰਨ ਲਤਾ, ਗੁਰਨਾਮ ਕੌਰ, ਨਰਿੰਦਰ ਪਾਲ ਸਿੰਘ ਧਾਲੀਵਾਲ, ਨਿਰਮਲ ਸਿੰਘ ਮੋਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ,












