ਅਬੋਹਰ, 29 ਜੁਲਾਈ, ਬੋਲੇ ਪੰਜਾਬ ਬਿਊਰੋ :
ਅਬੋਹਰ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਈਮੇਲ ਮਿਲਣ ਤੋਂ ਬਾਅਦ, ਐਸਪਸ਼ਨ ਕਾਨਵੈਂਟ ਸਕੂਲ ਅਤੇ ਡੀਏਵੀ ਸਕੂਲ ਵਰਗੇ ਸਕੂਲਾਂ ਦੇ ਨਾਲ-ਨਾਲ ਹੋਰ ਨਿੱਜੀ ਸੰਸਥਾਵਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਪੁਲਿਸ ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਧਮਕੀ ਭਰੀ ਈਮੇਲ ਸਵੇਰੇ ਲਗਭਗ 8:51 ਵਜੇ ਪ੍ਰਾਪਤ ਹੋਈ, ਜਿਸ ਵਿੱਚ ਦੁਪਹਿਰ 1:30 ਵਜੇ ਦਾ ਸਮਾਂ ਦੱਸਿਆ ਗਿਆ ਸੀ। ਜਾਣਕਾਰੀ ਮਿਲਣ ‘ਤੇ ਸਕੂਲਾਂ ਵਿੱਚ ਦਹਿਸ਼ਤ ਫੈਲ ਗਈ। ਸਾਵਧਾਨੀ ਦੇ ਤੌਰ ‘ਤੇ, ਜ਼ਿਆਦਾਤਰ ਸਕੂਲਾਂ ਦੇ ਪ੍ਰਬੰਧਕਾਂ ਨੇ ਦਿਨ ਦੀਆਂ ਕਲਾਸਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਅਤੇ ਮਾਪਿਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ।












