ਬਿਜਲੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ਼ ਮੀਟਿੰਗ ਰਹੀ ਬੇਸਿੱਟਾ, ਹੜਤਾਲ਼ ਰਹੇਗੀ ਜਾਰੀ

ਪੰਜਾਬ

ਨੋਟੀਫਿਕੇਸ਼ਨ ਦੇ ਫੈਸਲਿਆਂਨੂੰ ਲਾਗੂ ਕਰਨ ਤੋਂ ਭੱਜ ਰਹੀ ਹੈਮੈਨੇਜ਼ਮੈਂਟ ਅਤੇ ਸਰਕਾਰ:-ਕਮੇਟੀ ਆਗੂ

ਲਹਿਰਾ ਮੁਹੱਬਤ 29 ਜੁਲਾਈ ,ਬੋਲੇ ਪੰਜਾਬ ਬਿਊਰੋ;

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਸਾਡੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੇ ਨਾਲ ਹੋਈ, ਪਰ ਉਕਤ ਮੀਟਿੰਗ ਬੇਸਿੱਟਾ ਰਹੀ।

ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਗੁਰਪ੍ਰੀਤ ਸਿੰਘ ਗੁਰੂਸਰ,ਕ੍ਰਿਸ਼ਨ ਕੁਮਾਰ ਅਤੇ ਪਰਮਜੀਤ ਸਿੰਘ ਮਹਿਰਾਜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ।



ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 25 ਜੁਲਾਈ ਤੋਂ ਲਗਾਤਾਰ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇਹਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵਨਾਲ਼ ਲਾਗੂ ਕੀਤਾ ਜਾਵੇ।
ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਬੀਕੇਯੂ ਏਕਤਾ ਉਗਰਾਹਾਂ ਤੋਂ ਬਲਾਕ ਪ੍ਰਧਾਨ ਜਿਉਂਦ ਗੁਲਾਬ ਸਿੰਘ ਜਿਉਂਦ ਅਤੇ ਬਲਾਕ ਪ੍ਰਧਾਨ ਰਾਮਪੁਰਾ ਮਾ.ਸੁਖਦੇਵ ਸਿੰਘ ਜਵੰਦਾ,ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਸੰਬੋਧਨ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।