ਫਤਿਹਗੜ੍ਹ ਸਾਹਿਬ, 1ਅਗਸਤ ,ਬੋਲੇ ਪੰਜਾਬ ਬਿਊਰੋ;
ਪੀਡਬਲਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਭਵਨ ਤੇ ਮਾਰਗ ਸੱਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨੀਕਲ ਪਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਾਗਰ ਸਿੰਘ ਖਮਾਣੋ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਝਰਾਣੀ , ਵਿੱਤ ਸਕੱਤਰ ਭੂਸ਼ਣ ਗੋਇਲ ,ਪ੍ਰੈਸ ਸਕੱਤਰ ਅਸ਼ੋਕ ਕੁਮਾਰ ਨੇ ਪ੍ਰੈਸ ਨੂੰ ਬਿਆਨ ਜਾਰੀ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਪੈਨਸ਼ਨਰਾਂ ਵਿਰੋਧੀ ਪਹੁੰਚ ਵਿਰੁੱਧ 7 ਅਗੱਸਤ ਨੂੰ ਦਾਣਾ ਮੰਡੀ ਸੈਕਟਰ 39, ਚੰਡੀਗੜ੍ਹ ਵਿਖੇ ਕੀਤੀ ਵਿਖੇ ਕੀਤੀ ਜਾ ਵਿਸ਼ਾਲ ਰੈਲੀ ਵਿਚ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਨ੍ਹਾਂ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ
. ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 42% ਦੇ ਦਿੱਤਾ ਜਾ ਰਿਹਾ ਹੈ ਜਦ ਕਿ ਕੇਂਦਰ ਸਰਕਾਰ ਮੁਲਾਜ਼ਮਾਂ ਨੂੰ 60% ਡੀਏ ਦੇ ਰਹੀ ਹੈ ਪੰਜਾਬ ਦੇ ਮੁਲਾਜ਼ਮਾਂ ਦਾ ਬਕਾਇਆ ਸਹਿਤ ਰਹਿੰਦਾ 18% ਡੀਏ ਤੁਰੰਤ ਰਿਲੀਜ ਕੀਤਾ ਜਾਵੇ। 01.01.2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਐਨਪੀਐਸ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।ਪੰਜਾਬ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਬੋਰਡਾਂ ਕਾਰਪੋਰੇਸ਼ਨ ਲੋਕਲ ਬਾਡੀਜ ਅਤੇ ਸਹਿਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਦਿਹਾੜੀਦਾਰ ਠੇਕਾ,ਡੇਲੀਵੇਜ,ਆਊਟਸੋਰਸ,ਇਨਲਿਸਟਮੈਟ ਵਰਕਰਾਂ, ਕਰਮਚਾਰੀਆਂ ਨੂੰ ਪੂਰੇ ਤਨਖਾਹ ਸਕੇਲ ਭੱਤਿਆਂ ਸਮੇਤ ਪੱਕਾ ਕੀਤਾ ਜਾਵੇ। ਪੰਜਾਬ ਅੰਦਰ ਕੰਮ ਕਰ ਰਹੀਆਂ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ,ਆਸ਼ਾ ਫੈਸਿਲੀਟੇਟਰਾਂ ਆਂਗਣਵਾੜੀ ਵਰਕਰਾਂ ਹੈਲਪਰਾਂ ਅਤੇ ਸਫਾਈ ਕਰਮੀ ਚੌਂਕੀਦਾਰ ਤੇ ਸੇਵਾਦਾਰ ਜਿਨਾਂ ਨੂੰ ਨਿਗੁਣੇ ਭੱਤਿਆਂ ਤੇ ਰੱਖਿਆ ਗਿਆ ਹੈ ਇਹਨਾਂ ਸਭ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆ ਕੇ ਬਣਦੀਆਂ ਉਜਰਤਾਂ ਦਿੱਤੀਆਂ ਜਾਣ।
ਪਿਛਲੀ ਸਰਕਾਰ ਵੱਲੋਂ ਭੱਤਿਆਂ ਵਿੱਚ ਸੋਧ ਕਰਨ ਦੀ ਆੜ ਹੇਠ ਪੇਂਡੂ ਭੱਤੇ ਸਮੇਤ ਕੁੱਲ 37 ਬੰਦ ਕੀਤੇ ਭੱਤੇ ਮੁੜ ਚਾਲੂ ਕਰਨ ਕੀਤੇ ਜਾਣ।ਪੰਜਾਬ ਅੰਦਰ ਰੋਕੀ ਗਈ ਏਸੀਪੀ ਸਕੀਮ ਨੂੰ ਬਹਾਲ ਕੀਤਾ ਜਾਵੇ ਅਤੇ ਨਵੇਂ ਸਕੇਲਾਂ ਵਿੱਚ ਪੇ ਕਮਿਸ਼ਨ ਦਾ ਰਹਿੰਦਾ ਹਿੱਸਾ ਜਾਰੀ ਕਰਕੇ ਨਵੀਂ ਏਸੀਪੀ ਸਕੇਲ ਸਕੀਮ ਲਾਗੂ ਕੀਤੀ ਜਾਵੇ।ਮੁਲਾਜ਼ਮਾ ਅਤੇ ਪੈਨਸ਼ਨਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲਿਆਂ ਨਾਲ ਫੈਸਲਿਆਂ ਨੂੰ ਜਨਰਲਾਈਜ ਕੀਤਾ ਜਾਵੇ। ਇਹਨਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵਿੱਚ ਇਸ ਮਹਾਰੈਲੀ ਸਬੰਧੀ ਭਾਰੀ ਸ਼ਾਹ ਪਾਇਆ ਜਾ ਰਿਹਾ ਹੈ। ਅਤੇ ਇਹ ਰੈਲੀ ਪੰਜਾਬ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਇਸ ਰੈਲੀ ਉਪਰੰਤ ਪੰਜਾਬ ਸਰਕਾਰ ਵੈਂਟੀਲੇਟਰ ਤੇ ਆ ਜਾਵੇਗੀ।












