ਹਰਜੋਤ ਬੈਂਸ ਦੇ ਭਰੋਸੇ ਤੋਂ ਬਾਅਦ ਲੁਧਿਆਣਾ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ

ਪੰਜਾਬ

ਲੁਧਿਆਣਾ 2 ਅਗਸਤ ,ਬੋਲੇ ਪੰਜਾਬ ਬਿਊਰੋ;

 ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲੀਸ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਲੁਧਿਆਣਾ ਵਿੱਚ ਪਿਛਲੇ 9 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਪਹੁੰਚ ਕੇ ਧਰਨਾਕਾਰੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਦੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸ ਦਈਏ ਕਿ ਸ਼ਹਿਰ ਵਿੱਚ ਪਿਛਲੇ 9 ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਪੂਰੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲੀਸ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਲੁਧਿਆਣਾ ਵਿੱਚ ਪਿਛਲੇ 9 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਪਹੁੰਚ ਕੇ ਧਰਨਾਕਾਰੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਦੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸ ਦਈਏ ਕਿ ਸ਼ਹਿਰ ਵਿੱਚ ਪਿਛਲੇ 9 ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਪੂਰੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।