ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਪੰਜਾਬ

ਬਰਨਾਲਾ, 2 ਅਗਸਤ ,ਬੋਲੇ ਪੰਜਾਬ ਬਿਊਰੋ;

2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਤਹਿਤ ਬਰਨਾਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਰ ਇਸ ਦੌਰਾਨ ਕੁਝ ਵਰਕਰਾਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ। ਹਾਲਾਂਕਿ ਇਸ ਰੌਲੇ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਸਟੇਜ ਤੋਂ ਭਾਸ਼ਣ ਜਾਰੀ ਰੱਖਿਆ।

ਇਸ ਤੋਂ ਪਹਿਲਾ ਸਮਾਣਾ ਵਿੱਚ ਆਯੋਜਿਤ ਕਾਂਗਰਸ ਪ੍ਰੋਗਰਾਮ ਦੌਰਾਨ ਰਾਜਾ ਵੜਿੰਗ ਦੇ ਸੰਬੋਧਨ ਸਮੇਂ ਵੀ ਕੁਝ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਸਨ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਪਾਰਟੀ ਲਈ ਵਿਰੋਧੀ ਧਿਰਾਂ ਨੂੰ ਹਮਲਾ ਬੋਲਣ ਦਾ ਮੌਕਾ ਦੇ ਸਕਦੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।