ਨਿਜੀ ਅਤੇ ਸਕੂਲ ਦੀ ਸਾਫ਼-ਸਫ਼ਾਈ ਸਬੰਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ

ਰਾਜਪੁਰਾ, 3 ਅਗਸਤ ,ਬੋਲੇ ਪੰਜਾਬ ਬਿਊਰੋ;

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਇੱਕ ਵਿਸ਼ੇਸ਼ ਨਾਟਕ ਦਾ ਮੰਚਨ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਹੱਥਾਂ ਦੀ ਸਹੀ ਢੰਗ ਨਾਲ ਸਫ਼ਾਈ ਕਰਨ ਦੀ ਵਿਧੀ, ਪਖਾਨਿਆਂ ਦੀ ਵਰਤੋਂ ਦੌਰਾਨ ਧਿਆਨ ਵਿੱਚ ਰੱਖਣ ਵਾਲੀਆਂ ਗੱਲਾਂ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਨਾਟਕ ਦਾ ਆਯੋਜਨ ਰਬਾਬ ਰੰਗਮੰਚ, ਪਟਿਆਲਾ ਵੱਲੋਂ ਸੈਨੀਟੇਸ਼ਨ ਕੋਆਰਡੀਨੇਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਨਾਟਕ ਦੇ ਸਫਲ ਮੰਚਨ ਵਿੱਚ ਗੁਰਵਿੰਦਰ ਸਿੰਘ, ਜੁਝਾਰ ਸਿੰਘ, ਜਗਜੀਤ ਸਿੰਘ, ਸੁਖਦੀਪ ਕੌਰ ਅਤੇ ਸੁਖਵੀਰ ਕੌਰ ਨੇ ਪ੍ਰਭਾਵਸ਼ਾਲੀ ਅਦਾਕਾਰੀ ਕਰਦਿਆਂ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਸਕੂਲ ਇੰਚਾਰਜ ਹਰਜੀਤ ਕੌਰ ਨੇ ਨਾਟਕ ਮੰਡਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਫ਼ਾਈ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸੀਨੀਅਰ ਅਧਿਆਪਕ ਰਾਜਿੰਦਰ ਸਿੰਘ ਚਾਨੀ ਨੇ ਨਾਟਕ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਾਟਕ ਦੇ ਸੰਦੇਸ਼ ਨੇ ਵਿਦਿਆਰਥੀਆਂ ‘ਤੇ ਡੂੰਘਾ ਪ੍ਰਭਾਵ ਛੱਡਿਆ ਹੈ।

ਇਸ ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮਨਪ੍ਰੀਤ ਸਿੰਘ ਨੇ ਬਾਖੂਬੀ ਨਿਭਾਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।