ਚੰਡੀਗੜ੍ਹ 4 ਅਗਸਤ ,ਬੋਲੇ ਪੰਜਾਬ ਬਿਊਰੋ;
ਸ੍ਰੀ ਆਕਾਲ ਤਖਤ ਸਾਹਿਬ ਜੀ ਤੇ ਆਮ ਆਦਮੀ ਪਾਰਟੀ ਵੱਲੋਂ ਵਾਰ ਵਾਰ ਉਂਗਲ ਚੁੱਕੀ ਜਾ ਰਹੀ ਹੈ ਕਦੇ ਪੰਜਾਬ ਦੇ ਸੀ ਐਮ ਭਗਵੰਤ ਮਾਨ ਵੱਲੋਂ ਸ੍ਰੀ ਆਕਾਲ ਤਖਤ ਸਾਹਿਬ ਨੂੰ ਚੈਲੰਜ ਕੀਤਾ ਜਾਂਦਾ ਹੈ ਕਦੇ ਅੰਮ੍ਰਿਤਸਰ ਸਾਹਿਬ ਤੋਂ ਵਿਧਾਇਕ ਜੀਵਨਜੋਤ ਕੌਰ ਵੱਲੋਂ ਵੰਗਾਰਿਆ ਜਾ ਰਿਹਾ ਹੈ ਹੁਣ ਸ੍ਰੀ ਆਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ ਪੀਰੀ ਦੇ ਸਬੰਧੀਂ ਖਾਲਸਾ ਮਾਰਚ ਵੱਲ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਇਸ ਖਾਲਸਾ ਮਾਰਚ ਤੇ ਕਿੰਤੂ ਪ੍ਰੰਤੂ ਕਰਨਾ ਸ਼ੁਰੂ ਕਰ ਦਿੱਤਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ਹੀਦ ਭਾਈ ਮਨੀ ਸਿੰਘ ਜੀ ਬਾਬਾ ਬਚਿਤੱਰ ਸਿੰਘ ਵੈਲਫੇਅਰ ਸੋਸਾਇਟੀ ਪੰਜਾਬ ਦੇ ਪ੍ਰੈਸ ਸਕੱਤਰ ਤੇ ਕਾਂਗਰਸ ਦੇ ਸੀਨੀਅਰ ਆਗੂ ਭਾਈ ਬਲਵੀਰ ਸਿੰਘ ਪਾਂਧੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਵਾਰ ਵਾਰ ਸ੍ਰੀ ਆਕਾਲ ਤਖਤ ਸਾਹਿਬ ਨੂੰ ਚੈਲੰਜ ਕਰ ਰਹੇ ਹਨ ਜੋ ਬਹੁਤ ਸ਼ਰਮਨਾਕ ਗੱਲ ਹੈ
ਭਾਈ ਪਾਂਧੀ ਨੇ ਕਿਹਾ ਕਿ ਸ੍ਰੀ ਆਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਏ ਇਸ ਖਾਲਸਾ ਮਾਰਚ ਦਾ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਪਰ ਜਦੋਂ ਇਹ ਖਾਲਸਾ ਮਾਰਚ ਬਾਘਾਪੁਰਾਣਾ ਪਹੁੰਚਿਆ ਤਾਂ ਇਸ ਹਲਕੇ ਦੇ ਵਿਧਾਇਕ ਵੱਲੋਂ ਆਪਣੇ ਆਕਾਵਾਂ ਦੇ ਕਹਿਣ ਤੇ ਆਪਣੀ ਸ਼ੀਟ ਨੂੰ ਬਰਕਰਾਰ ਰੱਖਣ ਲਈ ਇਸ ਮਾਰਚ ਨੂੰ ਰੋਡ ਸ਼ੋ ਦਾ ਦਰਜਾ ਦੇ ਦਿੱਤਾ ਹੈ ਇਸ ਲਈ ਐਮ ਐਲ ਏ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਸ੍ਰੀ ਆਕਾਲ ਤਖਤ ਸਾਹਿਬ ਤੇ ਪੇਸ ਹੋ ਕਿ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ












