ਮਨਜੀਤ ਸਿੰਘ ਮਨੌਲੀ ਨੂੰ ਦਿੱਤੀ ਗਈ ਭਾਵਪੂਰਨ ਅੰਤਿਮ ਵਿਦਾਇਗੀ

ਪੰਜਾਬ

ਵਿਭਾਗ ਦੇ ਅਧਿਕਾਰੀਆਂ, ਪੱਤਰਕਾਰ ਭਾਈਚਾਰੇ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਮਨੌਲੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਗਸਤ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਸ. ਮਨਜੀਤ ਸਿੰਘ ਮਨੌਲੀ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ, ਪੱਤਰਕਾਰ ਅਤੇ ਪਰਿਵਾਰ ਦੇ ਹਮਦਰਦ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

72 ਵਰ੍ਹਿਆਂ ਦੇ ਸ. ਮਨਜੀਤ ਸਿੰਘ ਮਨੌਲੀ ਕੱਲ੍ਹ ਸ਼ਾਮ ਪਰਿਵਾਰ ਨੂੰ ਵਿਛੋੜਾ ਦੇ ਗਏ ਸਨ। ਉਹ ਆਪਣੇ ਪਿੱਛੇ ਪਤਨੀ,ਸਪੁੱਤਰ ਅਤੇ ਧੀ ਦਾ ਹਸਦਾ ਵਸਦਾ ਪਰਿਵਾਰ ਛੱਡ ਗਏ ਹਨ। ਸਵਰਗੀ ਸ. ਮਨਜੀਤ ਸਿੰਘ ਮਨੌਲੀ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਨੌਕਰੀ ਕਰਨ ਉਪਰੰਤ ਲੰਮਾਂ ਸਮਾਂ ਅਦਾਰਾ ‘ਪੰਜਾਬੀ ਟ੍ਰਿਬਿਊਨ’ ਵਿੱਚ ਸੇਵਾ ਨਿਭਾਈ।

ਪਿੰਡ ਮਨੌਲੀ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਮਨਪ੍ਰੀਤ ਸਿੰਘ ਮਨੌਲੀ ਨੇ ਦਿੱਤੀ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਅਤੇ ਇਸ਼ਵਿੰਦਰ ਸਿੰਘ, ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਪੰਜਾਬੀ ਟ੍ਰਿਬਿਊਨ ਚੰਡੀਗੜ੍ਹ ਦੇ ਨਿਊਜ਼ ਐਡੀਟਰ ਜਸਵੀਰ ਸਮਰ, ਸਥਾਨਕ ਪੱਤਰਕਾਰਾਂ ਵਿੱਚ ਕਰਮਜੀਤ ਸਿੰਘ ਚਿੱਲਾ, ਦਰਸ਼ਨ ਸਿੰਘ ਸੋਢੀ ਅਤੇ ਦਲਜੀਤ ਸਿੰਘ ਤੋਂ ਇਲਾਵਾ ਸਵਰਗੀ ਮਨਜੀਤ ਸਿੰਘ ਮਨੌਲੀ ਦੇ ਸਹਿਕਰਮੀ ਰਹੇ ਦੋਸਤ-ਮਿੱਤਰ ਵੀ ਹਾਜ਼ਰ ਸਨ।

ਸਵਰਗੀ ਮਨਜੀਤ ਸਿੰਘ ਮਨੌਲੀ ਨਮਿਤ ਅੰਤਮ ਅਰਦਾਸ ਗੁਰਦੁਆਰਾ ਢੱਕੀ ਸਾਹਿਬ, ਸੈਕਟਰ 82 (ਪਿਛਲੇ ਪਾਸੇ ਜੇ.ਐਲ.ਪੀ.ਐਲ. ਦਫ਼ਤਰ), ਏਅਰਪੋਰਟ ਰੋਡ ਐਸ.ਏ.ਐਸ. ਨਗਰ ਮੋਹਾਲੀ ਵਿਖੇ 16 ਅਗਸਤ, 2026 ਦਿਨ ਸ਼ਨੀਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।