ਬੇਰੁਜ਼ਗਾਰ ਅਧਿਆਪਕ 7 ਅਗਸਤ ਨੂੰ ਕਰਨਗੇ ਸਿੱਖਿਆ ਵਿਭਾਗ ਦੇ ਦਫ਼ਤਰ ਦਾ ਘੇਰਾਓ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ;
ਬੇਰੁਜ਼ਗਾਰ ਅਧਿਆਪਕ ਜਥੇਬੰਦੀ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ/ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਨੇ ਇੱਕ ਅਹਿਮ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਬੇਰੁਜ਼ਗਾਰ ਅਧਿਆਪਕ 7 ਅਗਸਤ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦਾ ਘੇਰਾਓ ਕਰਨਗੇ।
ਜਸਵੰਤ ਘੁਬਾਇਆ ਨੇ ਸਪੱਸ਼ਟ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਮੁੱਖ ਤੌਰ ‘ਤੇ ਮਾਸਟਰ ਕਾਡਰ ਦੀਆਂ ਨਵੀਆਂ ਭਰਤੀਆਂ ਅਤੇ ਹੋਰ ਮੁੱਖ ਮੰਗਾਂ ਨੂੰ ਲੈ ਕੇ ਕੀਤਾ ਜਾ ਰਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਯੋਗ ਬੇਰੁਜ਼ਗਾਰ ਉਮੀਦਵਾਰਾਂ ਦੀਆਂ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨਾਲ ਕਈ ਵਾਰ ਗੱਲਬਾਤ ਕਰਨ ਦੇ ਬਾਵਜੂਦ ਵੀ ਜਦੋਂ ਮਾਸਟਰ ਕਾਡਰ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ, ਤਾਂ ਜਥੇਬੰਦੀ ਨੂੰ ਮਜਬੂਰਨ ਸੰਘਰਸ਼ ਦਾ ਰਾਹ ਚੁਣਨਾ ਪਿਆ। 7 ਅਗਸਤ ਦੇ ਇਸ ਪ੍ਰਦਰਸ਼ਨ ਦੌਰਾਨ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਸ਼ਮੂਲੀਅਤ ਕਰਨਗੇ।ਜਥੇਬੰਦੀ ਦੇਆਗੂਆਂ ਨੇ ਚੇਤਾਵਨੀ ਦਿੱਤੀ ਹੈਕਿ ਜੇਕਰ ਇਸ ਘੇਰਾਓ ਤੋਂ ਬਾਅਦ ਵੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਨੇ ਮਾਸਟਰ ਕਾਡਰ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ, ਤਾਂ ਇਸਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।