ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਸਮੇਤ ਯੂਏਪੀਏ ਅਤੇ ਕਥਿਤ “ਟਾਰਗੇਟ ਕਿਲਿੰਗ” ਜਾਂ ਕਤਲ ਦੀਆਂ ਕੋਸ਼ਿਸ਼ਾਂ ਨਾਲ ਸਬੰਧਤ ਅੱਠ ਮਾਮਲਿਆਂ ਦੀ ਸੁਣਵਾਈ ਕੇਂਦਰੀ ਦਿੱਲੀ ਸਥਿਤ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਅੰਦਰ ਹੋਈ। ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਨੂੰ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਚੱਲ ਰਹੇ ਹੋਰ ਮੁਲਜ਼ਮਾਂ, ਜਿਨ੍ਹਾਂ ਵਿੱਚ ਪਹਾੜ ਸਿੰਘ, ਮਲੂਕ ਤੋਮਰ, ਪਰਵੇਜ਼, ਅਰਸ਼ਦ ਅਲੀ, ਜਾਵੇਦ ਅਤੇ ਹੋਰ ਸ਼ਾਮਲ ਹਨ, ਨੇ ਵੀ ਆਪਣੀ-ਆਪਣੀ ਸਥਿਤੀ ਅਨੁਸਾਰ ਘਰਾਂ ਜਾਂ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਭਰੀ। ਭਾਈ ਮੰਝਪੁਰ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਪਹਿਲਾਂ ਪਟਿਆਲਾ ਹਾਊਸ ਅਦਾਲਤ ਵਿੱਚ ਚੱਲ ਰਹੇ ਸਨ, ਪਰ ਹੁਣ ਇਨ੍ਹਾਂ ਨੂੰ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸੁਣਵਾਈ ਦੌਰਾਨ ਕਿਸੇ ਵੀ ਮਾਮਲੇ ਵਿੱਚ ਕੋਈ ਅਹਿਮ ਕਾਰਵਾਈ ਨਹੀਂ ਹੋ ਸਕੀ, ਜਿਸ ਕਾਰਨ ਵਿਸ਼ੇਸ਼ ਅਦਾਲਤ ਨੇ ਸਾਰੇ ਅੱਠ ਮਾਮਲਿਆਂ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਰੀਕ ਮੁਕਰਰ ਕਰ ਦਿੱਤੀ। ਇਸ ਮੌਕੇ ਭਾਈ ਜਸਪਾਲ ਸਿੰਘ ਮੰਝਪੁਰ ਦੇ ਨਾਲ ਸੀਨੀਅਰ ਵਕੀਲ ਭਾਈ ਪਰਮਜੀਤ ਸਿੰਘ ਵੀ ਅਦਾਲਤ ਵਿੱਚ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।