ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:
ਰਾਸ਼ਟਰੀ ਜਮਹੂਰੀ ਗਠਜੋੜ ਤੀਜੀ ਵਾਰ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਲਈ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਆਪਣੀ ਰਿਹਾਇਸ਼ ਵਿਖੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬੈਠਕ ’ਚ ਅਮਿਤ ਸ਼ਾਹ, ਰਾਜਨਾਥ ਸਿੰਘ, ਭਾਜਪਾ ਸੰਗਠਨ ਸਕੱਤਰ ਬੀ.ਐੱਲ. ਸੰਤੋਸ਼ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਸਨ। ਇਹ ਮੀਟਿੰਗ ਐਨ.ਡੀ.ਏ. ਆਗੂਆਂ ਵਲੋਂ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਗੱਠਜੋੜ ਦਾ ਆਗੂ ਚੁਣੇ ਜਾਣ ਤੋਂ ਇਕ ਦਿਨ ਬਾਅਦ ਬੁਲਾਈ ਗਈ। ਪਾਰਟੀ ਸੂਤਰਾਂ ਦੇ ਅਨੁਸਾਰ, ਮੀਟਿੰਗ ਕੇਂਦਰ ਅਤੇ ਰਾਜ ਇਕਾਈਆਂ ਵਿਚ ਜਥੇਬੰਦਕ ਤਬਦੀਲੀਆਂ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਤੇ ਧਿਆਨ ਕੇਂਦਰਿਤ ਕਰਨ ਲਈ ਸੱਦੀ ਗਈ।












