ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ;
ਚੰਡੀਗੜ੍ਹ ਦੇ ਸੈਕਟਰ-26 ਸਥਿਤ ਮੈਗਸੀਪਾ (MGSIPA) ਦੀ ਇਮਾਰਤ ਵਿੱਚ ਵੀਰਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ AC ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਮਾਰਤ ਵਿੱਚ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕੁਝ ਸਮੇਂ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ, ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਡਾਕਟਰਾਂ ਮੁਤਾਬਕ ਤਿੰਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।












