ਅਬੋਹਰ 6 ਅਗਸਤ ,ਬੋਲੇ ਪੰਜਾਬ ਬਿਊਰੋ;
ਫਾਜ਼ਿਲਕਾ ਵਿੱਚ ਵਿਦਿਆਰਥੀਆਂ ਵਿਚਕਾਰ ਖੂਨੀ ਝੜਪ ਹੋਈ। ਇਹ ਭਿਆਨਕ ਘਟਨਾ ਅਬੋਹਰ ਸਬ-ਡਿਵੀਜ਼ਨ ਵਿੱਚ ਵਾਪਰੀ। ਪਿੰਡ ਸੱਯੇਦਾਵਾਲੀ ਵਿੱਚ ਇੱਕ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਮਾਮੂਲੀ ਝਗੜਾ ਖੂਨੀ ਘਟਨਾ ਵਿੱਚ ਬਦਲ ਗਿਆ। ਝਗੜੇ ਨੂੰ ਸੁਲਝਾਉਣ ਅਤੇ ਸਮਝੌਤਾ ਕਰਵਾਉਣ ਲਈ ਆਏ ਇੱਕ ਵਿਦਿਆਰਥੀ ਦੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਛੋਟੇ ਭਰਾ (ਜੋ ਕਿ ਇੱਕ ਵਿਦਿਆਰਥੀ ਵੀ ਹੈ) ਅਤੇ ਦੋ ਹੋਰ ਨੌਜਵਾਨ ਵੀ ਗੰਭੀਰ ਜ਼ਖਮੀ ਹੋ ਗਏ।
ਦੱਸਿਆ ਗਿਆ ਹੈ ਕਿ ਵਿਦਿਆਰਥੀਆਂ ਵਿਰੁੱਧ ਤੇਜ਼ਧਾਰ ਹਥਿਆਰ ਦੀ ਵਰਤੋਂ ਕੀਤੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਚਾਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਗੰਭੀਰ ਜ਼ਖਮੀ ਵਿਦਿਆਰਥੀ ਦੇ ਵੱਡੇ ਭਰਾ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਸੀ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਬਾਕੀ ਤਿੰਨ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।












