ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ, ਨੈਸ਼ਨਲ ਅਥਲੈਟਿਕ ਮੀਟ ਲਈ ਹੋਈ ਚੋਣ

ਨੈਸ਼ਨਲ ਪੰਜਾਬ

ਨਵੀਂ ਦਿੱਲੀ 6 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਕਲਗੀਧਰ ਟਰੱਸਟ, ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੀ ਜਮਾਤ ਗਿਆਰਵੀਂ ਦੀ ਹੋਣਹਾਰ ਵਿਦਿਆਰਥਣ ਅਤੇ ਉਭਰਦੀ ਅਥਲੀਟ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਦੌੜ ਵਿੱਚ ਸੋਨ ਤਗਮਾ (ਗੋਲਡ ਮੈਡਲ) ਅਤੇ 200 ਮੀਟਰ ਦੌੜ ਵਿੱਚ ਚਾਂਦੀ ਤਗਮਾ (ਸਿਲਵਰ ਮੈਡਲ) ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਉਸ ਨੇ ਸੀ.ਬੀ.ਐੱਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਵੀ ਆਪਣੀ ਯੋਗਤਾ ਸਾਬਤ ਕਰਦਿਆਂ ਚੋਣ ਹਾਸਲ ਕੀਤੀ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਅਕੈਡਮੀ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਹਰਸ਼ਦੀਪ ਕੌਰ, ਉਸ ਦੇ ਮਾਤਾ-ਪਿਤਾ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਅਕਾਲ ਪੁਰਖ ਦੀ ਅਪਾਰ ਕਿਰਪਾ, ਮਾਪਿਆਂ ਦੇ ਭਰਪੂਰ ਸਹਿਯੋਗ, ਹਰਸ਼ਦੀਪ ਦੀ ਲਗਨ, ਸਖ਼ਤ ਮਿਹਨਤ ਅਤੇ ਅਕੈਡਮੀ ਵੱਲੋਂ ਖੇਡਾਂ ਦੇ ਖੇਤਰ ਵਿੱਚ ਦਿੱਤੀ ਜਾ ਰਹੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਰਸ਼ਦੀਪ ਕੌਰ ਨੈਸ਼ਨਲ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ, ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰੇਗੀ।
ਅਕੈਡਮੀ ਦੇ ਪ੍ਰਬੰਧਕਾਂ, ਸਮੂਹ ਅਧਿਆਪਕਾਂ, ਕੋਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਹਰਸ਼ਦੀਪ ਕੌਰ ਦੀ ਇਸ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਸੀ.ਬੀ.ਐੱਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।