ਮੋਹਾਲੀ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ

ਪੰਜਾਬ

ਮੋਹਾਲੀ , 7 ਅਗਸਤ ,ਬੋਲੇ ਪੰਜਾਬ ਬਿਊਰੋ;

ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਈਮੇਲਾਂ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਸ਼ਿਵਾਲਿਕ ਪਬਲਿਕ ਸਕੂਲ ਸਮੇਤ ਹੋਰ ਕਈ ਸਕੂਲਾਂ ਨੂੰ ਇਹ ਈਮੇਲਾਂ ਆਈਆਂ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੁਰੱਖਿਆ ਟੀਮਾਂ ਵੱਲੋਂ ਸਕੂਲਾਂ ਦੀ ਜਾਂਚ ਕੀਤੀ ਗਈ, ਪਰ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਧਮਕੀ ਭੇਜਣ ਵਾਲਿਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਈਮੇਲਾਂ ਦੇ ਸਰੋਤ ਅਤੇ ਉਨ੍ਹਾਂ ਵਿੱਚ ਕੀਤੀ ਗਈ ਧਮਕੀ ਦੀ ਤਸਦੀਕ ਕੀਤੀ ਜਾ ਰਹੀ ਹੈ।

ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਘਬਰਾਉਣ ਦੀ ਬਜਾਏ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।