ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ;

ਮੋਹਾਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ‘ਪੰਜਾਬ ਯੂਥ ਰਨ’ ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਮੈਰਾਥਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਕੀਤੀ ਗਈ ਹੈ। ਮੈਰਾਥਨ ਵਿੱਚ ਨੌਜਵਾਨਾਂ ਵੱਲੋਂ 5.5 ਕਿਲੋਮੀਟਰ ਦੀ ਦੌੜ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਮੈਰਾਥਨ ਰਾਹੀਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਨਸ਼ਿਆਂ ਤੋਂ ਬਚਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਗਿਆ।

ਦੱਸ ਦਈਏ ਕਿ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਜਾ ਰਹੀ ‘ਪੰਜਾਬ ਯੂਥ ਰਨ’ ਮੈਰਾਥਨ ‘ਚ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।